ਸੰਗਰੂਰ ’ਚ ਫਰੀਡਮ ਫਾਈਟਰਾਂ ਦੇ ਵਾਰਿਸਾਂ ਦਾ ਪ੍ਰਦਰਸ਼ਨ/ ਗਣਤੰਤਰ ਦਿਵਸ ਦਾ ਬਾਈਕਾਟ ਕਰ ਜ਼ਾਹਰ ਕੀਤੀ ਨਾਰਾਜ਼ਗੀ

0
8

ਸੰਗਰੂਰ ਵਿਖੇ ਗਣਤੰਤਰ ਦਿਵਸ ਮੌਕੇ ਹੋਏ ਸਰਕਾਰੀ ਸਮਾਗਮ ਦੌਰਾਨ ਉਸ ਵੇਲੇ ਵਿਵਾਦ ਹੋ ਗਿਆ ਜਦੋਂ ਇੱਥੇ ਪਹੁੰਚੇ ਫਰੀਡਮ ਫਾਈਟਰਾਂ ਦੇ ਵਾਰਸਾਂ ਨੇ ਪ੍ਰੋਗਰਾਮ ਦਾ ਬਾਈਕਾਟ ਕਰ ਦਿੱਤਾ। ਫਰੀਡਮ ਫਾਈਟਰਾਂ ਦੇ ਵਾਰਿਸਾਂ ਦਾ ਇਲਜਾਮ ਸੀ ਕਿ ਉਨ੍ਹਾਂ ਨੂੰ 15 ਅਗੱਸਤ ਤੇ 26 ਜਨਵਰੀ ਮੌਕੇ ਸਿਰਫ ਇਕ ਸ਼ਾਲ ਤੇ ਮਿਠਾਈ ਦਾ ਡੱਬਾ ਦੇ ਕੇ ਸਨਮਾਨਤ ਕਰ ਦਿੱਤਾ ਜਾਂਦਾ ਹੈ ਜਦਕਿ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨਾਲ ਜੁੜੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਛੇਤੀ ਧਿਆਨ ਨਾ ਦਿੱਤਾ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਦੱਸਣਯੋਗ ਹੈ ਕਿ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਫਰੀਡਮ ਫਾਈਟਰਾਂ ਦੇ ਵਾਰਸਾਂ ਨੇ ਨਿਰਾਸ਼ਾ ਜਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਚਾਰ ਸਾਲਾਂ ਤੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ ਹਨ।
ਇਸੇ ਨਾਰਾਜ਼ਗੀ ਦੇ ਚਲਦਿਆਂ ਉਨ੍ਹਾਂ ਨੇ ਅੱਜ ਦਿੱਤਾ ਜਾਣ ਵਾਲਾ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਸਮਾਗਮ ਦਾ ਬਾਈਕਾਟ ਕੀਤਾ। ਉਨ੍ਹਾਂ ਨੇ ਦੱਸਿਆ ਕਿ 28 ਤਰੀਖ ਨੂੰ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਮਿਲਿਆ ਹੈ। ਜੇਕਰ ਉਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਸਰਕਾਰ ਦੇ ਖ਼ਿਲਾਫ਼ ਵੱਡਾ ਸੰਘਰਸ਼ ਛੇੜਨ ਦੀ ਚੇਤਾਵਨੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here