ਪੰਜਾਬ ਫਾਜਿਲਕਾ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆਂ/ ਕੰਨਿਆ ਸਨਮਾਨ ਸਮਾਰੋਹ ’ਚ ਕੀਤੀ ਸ਼ਿਰਕਤ/ 251 ਨਵਜੰਮੀਆਂ ਬੱਚੀਆਂ ਦੇ ਪਰਿਵਾਰ ਦਾ ਸਨਮਾਨ By admin - January 26, 2026 0 2 Facebook Twitter Pinterest WhatsApp ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਅੱਜ ਫਾਜਿਲਕਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਰਵਾਏ ਗਏ ਕੰਨਿਆ ਸਨਮਾਨ ਸਮਾਰੋਹ ਵਿਚ ਸ਼ਿਰਕਤ ਕੀਤੀ. ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹੇ ਨਾਲ ਤਿੰਨੇ ਵਿਧਾਇਕਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। ਰਾਜਪਾਲ ਕਟਾਰੀਆਂ ਦੀ ਪਤਨੀ ਅਨੀਤਾ ਕਟਾਰੀਆ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ 251 ਨਵਜੰਮੀਆਂ ਬੱਚੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ। ਇਨ੍ਹਾਂ ਬੱਚੀਆਂ ਨੂੰ ਸਾਈਕਲ, ਕੰਬਲ, ਬੇਬੀ ਸੂਟ, ਬੇਬੀ ਕੇਅਰ ਕਿੱਟਾਂ, ਮਦਰ ਕੇਅਰ ਕਿੱਟਾਂ ਅਤੇ ਗਿਫਟ ਹੈਂਪਰ ਆਦਿ ਤੋਹਫ਼ੇ ਵਜੋਂ ਦਿੱਤੇ ਗਏ। ਇਹ ਸਮਾਗਮ ਸਰਹੱਦ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਕਰਨ ਗਿਲਹੋਤਰਾ ਫਾਉਂਡੇਸ਼ਨ ਦੁਆਰਾ ਕਰਵਾਇਆ ਗਿਆ ਸੀ। ਸਨਮਾਨ ਇਸ ਮੌਕੇ ਇੱਕ ਵਿਸ਼ੇਸ਼ ਡਰਾਅ ਵੀ ਕੱਢਿਆ ਗਿਆ, ਜਿਸ ਵਿੱਚ 21 ਜੇਤੂਆਂ ਨੂੰ ਤੋਹਫ਼ੇ ਦਿੱਤੇ ਗਏ। ਇਹ ਸਾਦਾ ਸਮਾਰੋਹ ਸਰਹੱਦ ਕੇਸਰੀ ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਫਾਜ਼ਿਲਕਾ ਵਿੱਚ ਕਰਨ ਗਿਲਹੋਤਰਾ ਫਾਊਂਡੇਸ਼ਨ ਵੱਲੋਂ ਕਰਵਾਇਆ ਗਿਆ ਜਿਸ ਵਿਚ ਰਾਜਪਾਲ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਨਰਿੰਦਰਪਾਲ ਸਾਵਣਾ, ਜਗਦੀਪ ਕੰਬੋਜ ਗੋਲਡੀ ਅਤੇ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਸਟੇਜ ‘ਤੇ ਦੀਵਾ ਜਗਾਉਣ ਨਾਲ ਹੋਈ। ਜਿਸ ਤੋਂ ਬਾਅਦ, ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਇਕੱਠ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਕੁੜੀਆਂ ਲਈ ਅਜਿਹੇ ਕਦਮ ਚੁੱਕਣਾ ਹੈ ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਮੁੰਡਿਆਂ ਦੇ ਬਰਾਬਰ ਦਾ ਦਰਜਾ ਮਿਲੇ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਕੀਤੇ ਜਾਣ ਵਾਲੇ ਹੋਰ ਸਮਾਜ ਭਲਾਈ ਕਾਰਜਾਂ ਦੇ ਨਾਲ-ਨਾਲ, ਹਰ ਲੋੜਵੰਦ ਦੀ ਮਦਦ ਕਰਨਾ ਉਨ੍ਹਾਂ ਦੀ ਤਰਜੀਹ ਹੈ। ਦੂਜੇ ਪਾਸੇ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਫਾਜ਼ਿਲਕਾ ਵਿੱਚ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜੋ ਕਿ ਇੱਕ ਪਾਸੇ ਪਾਕਿਸਤਾਨ ਅਤੇ ਦੂਜੇ ਪਾਸੇ ਭਾਰਤ ਦੀ ਸਰਹੱਦ ‘ਤੇ ਸਥਿਤ ਇੱਕ ਛੋਟਾ ਜਿਹਾ ਕਸਬਾ ਹੈ, ਅਤੇ ਕੁੜੀਆਂ ਨੂੰ ਸਮਾਜ ਵਿੱਚ ਮੁੰਡਿਆਂ ਦੇ ਬਰਾਬਰ ਦਾ ਦਰਜਾ ਦੇਣ ਦੀ ਮੁਹਿੰਮ ਯਕੀਨੀ ਤੌਰ ‘ਤੇ ਸਮਾਜ ਵਿੱਚ ਬਦਲਾਅ ਲਿਆਏਗੀ।