ਪੰਜਾਬ ਹੁਸ਼ਿਆਰਪੁਰ ‘ਚ ਮੁੱਖ ਮਾਨ ਨੇ ਲਹਿਰਾਇਆ ਤਿਰੰਗਾ/ ਪਰੇਡ ਦੀ ਕੀਤਾ ਨਿਰੀਖਣ, ਗੈਂਗਸਟਰਾਂ ਨੂੰ ਸਖਤ ਚਿਤਾਵਨੀ ਕਿਹਾ, ਬਖਸ਼ੇ ਨਹੀਂ ਜਾਣਗੇ ਕਾਨੂੰਨ ਤੋੜਣ ਵਾਲੇ By admin - January 26, 2026 0 5 Facebook Twitter Pinterest WhatsApp ਮੁੱਖ ਮੁੱਖ ਭਗਵੰਤ ਮਾਨ ਨੇ ਅੱਜ 77ਵੇਂ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 77ਵੇਂ ਗਣਤੰਤਰ ਦਿਵਸ ‘ਤੇ ਮੈਂ ਸਾਰੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਦੇਸ਼ ਦੀ ਵੰਡ ਵੇਲੇ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ। ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਮਹੱਤਵਪੂਰਨ ਯੋਗਦਾਨ ਹੈ। ਭੁੱਖਮਰੀ ਨਾਲ ਲੜਨ ਅਤੇ ਦੇਸ਼ ਦੀ ਰੱਖਿਆ ਕਰਨ ਵਿੱਚ ਪੰਜਾਬੀ ਸਭ ਤੋਂ ਅੱਗੇ ਰਹੇ ਹਨ। ਪੰਜਾਬ ਦੇਸ਼ ਦੇ ਅਨਾਜ ਭੰਡਾਰਾਂ ਵਿੱਚ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ। ਪਿਛਲੇ ਸਾਲ ਪੰਜਾਬ ਵਿੱਚ ਭਿਆਨਕ ਹੜ੍ਹ ਆਏ ਸਨ। ਜੇ ਇਹ ਕੋਈ ਹੋਰ ਸੂਬਾ ਹੁੰਦਾ, ਤਾਂ ਇਸ ਆਫ਼ਤ ਤੋਂ ਉਭਰਨ ਵਿੱਚ ਕਈ ਸਾਲ ਲੱਗ ਜਾਂਦੇ। ਪਰ ਪੰਜਾਬੀਆਂ ਵਿੱਚ ਇੱਕ ਦੂਜੇ ਦਾ ਸਾਥ ਦੇਣ ਦੀ ਹਿੰਮਤ ਹੈ। ਉਨ੍ਹਾਂ ਨੇ ਗੈਂਗਸਟਰਾਂ ਨੂੰ ਅਪਰਾਧ ਦੀ ਦੁਨੀਆ ਛੱਡਣ ਦੀ ਅਪੀਲ ਕੀਤੀ। ਗੈਂਗਸਟਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂ ਮੁੱਖ ਧਾਰਾ ਵਿਚ ਆ ਜਾਣ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਦਾ ਸਮਰਥਨ ਅਤੇ ਸਹਾਇਤਾ ਕਰੇਗਾ, ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੁੱਝ ਸ਼ਕਤੀਆਂ ਵੱਲੋਂ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਮੈਂ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿੱਚ ਏਕਤਾ ਅਤੇ ਭਾਈਚਾਰਾ ਬਣਾਈ ਰੱਖਿਆ ਜਾਵੇਗਾ।