ਪੰਜਾਬ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਾ ਸਰਕਾਰ ਵੱਲ ਨਿਸ਼ਾਨਾ/ ਮੋੜ ਮੰਡੀ ਕੌਂਸਲ ਪ੍ਰਧਾਨ ਦੇ ਇਲਜ਼ਾਮਾਂ ਦਾ ਮੰਗਿਆ ਹਿਸਾਬ By admin - January 27, 2026 0 3 Facebook Twitter Pinterest WhatsApp ਮੌੜ ਮੰਡੀ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਹਲਕਾ ਵਿਧਾਇਕ ਉਤੇ 30 ਲੱਖ ਲੈਣ ਦੇ ਲਾਏ ਇਲਜ਼ਾਮਾਂ ਦੇ ਮੁੱਦੇ ਉਤੇ ਸਿਆਸਤ ਗਰਮਾ ਗਈ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਵੱਲ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਨੇ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਦੋਸ਼ਾਂ ਦੀ ਨਿਰਪੱਖ ਜਾਂਚ ਮੰਗੀ ਹੈ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੌਂਸਲ ਪ੍ਰਧਾਨ ਵੱਲੋਂ ਕੀਤੇ ਦਾਅਵਿਆਂ ਨੇ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ।