ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ/ ਪ੍ਰਸ਼ਾਸਨ ਨੇ ਸਕੂਲਾਂ ਨੂੰ ਖਾਲੀ ਕਰਵਾ ਕੇ ਜਾਂਚ ਆਰੰਭੀ

0
3

ਚੰਡੀਗੜ੍ਹ ਦੇ ਸਕੂਲਾਂ ਅੰਦਰ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਸ਼ਹਿਰ ਦੇ ਪੰਜ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਸਨ। ਧਮਕੀਆਂ ਮਿਲਣ ਵਾਲੇ ਸਕੂਲਾਂ ਵਿਚ ਸੈਕਟਰ 25 ’ਚ ਚਿਤਕਾਰਾ ਇੰਟਰਨੈਸ਼ਨਲ ਸਕੂਲ ਤੋਂ ਇਲਾਵਾ ਸੈਕਟਰ 16, 45, 35 ਅਤੇ ਸੈਕਟਰ 19 ਦੇ ਸਕੂਲ ਸ਼ਾਮਲ ਹਨ। ਸਾਵਧਾਨੀ ਵਜੋਂ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰਾਂ ਮੁਤਾਬਕ ਚੰਡੀਗੜ੍ਹ ਪੁਲਿਸ, ਬੰਬ ਡਿਸਪੋਜ਼ਲ ਸਕੁਐਡ ਤੇ ਹੋਰ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚਾ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਗਈ ਪਰ ਸ਼ੁਰੂਆਤੀ ਖਬਰਾਂ ਮੁਤਾਬਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

LEAVE A REPLY

Please enter your comment!
Please enter your name here