ਪਠਾਨਕੋਟ ਦੇ ਪਿੰਡ ਰਾਮਪੁਰਾ ’ਚ ਬੇਅਦਬੀ/ ਮਾੜੀ ਹਾਲਤ ’ਚ ਪਾਏ ਗਏ ਪਾਵਨ ਸਰੂਪ/ ਸਤਿਕਾਰ ਕਮੇਟੀ ਨੇ ਕਬਜ਼ੇ ’ਚ ਲਏ ਸਰੂਪ

0
1

 

ਪਠਾਨਕੋਟ ਦੇ ਮੁਹੱਲਾ ਰਾਮਪੁਰਾ ਦੇ ਇੱਕ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਦ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਸ਼ਾਂਤ ਕਰਵਾਇਆ। ਮੌਕੇ ਤੇ ਪਹੁੰਚੀ ਆਲ ਇੰਡੀਆ ਦੀ ਸਤਕਾਰ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਕਬਜ਼ੇ ਵਿੱਚ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਸ੍ਰੀ ਬਾਰਠ ਦੇ ਪ੍ਰਬੰਧਕਾਂ ਨੂੰ ਸੌਂਪ ਦਿੱਤਾ ਹੈ। ਸਤਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਦੇ ਦੱਸਣ ਮੁਤਾਬਕ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਰਾਬ ਪਾਏ ਗਏ ਸਨ।  ਸਤਿਕਾਰ ਕਮੇਟੀ ਨੇ ਜਨਤਾ ਨੂੰ ਗੁਰਦੁਆਰੇ ਦੀ ਮਰਿਆਦਾ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।
ਮੌਕੇ ਤੇ ਪਹੁੰਚੀ ਸਤਿਕਾਰ ਕਮੇਟੀ ਦੇ ਆਗੂਆਂ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਗ੍ਰੰਥੀ ਸਾਹਿਬ ਦੇ ਨਾਲ ਗੱਲਬਾਤ ਕੀਤੀ ਗਈ ਲੇਕਿਨ ਕਿਸੇ ਤਰ੍ਹਾਂ ਦਾ ਕੋਈ ਵੀ ਢੁਕਵਾਂ ਜਵਾਬ ਨਹੀਂ ਦੇ ਸਕੇ। ਜਿਸ ਤੋਂ ਬਾਅਦ ਕਮੇਟੀ ਨੇ ਸਰੂਪ ਕਬਜੇ ਵਿਚ ਲੈ ਕੇ ਗੁਰਦੁਆਰਾ ਸ੍ਰੀ ਬਾਰਠ ਵਿਖੇ ਰਖਵਾ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੂੰ ਸੰਗਤਾਂ ਨੂੰ  ਮਾਮਲੇ ਦੀ ਜਾਂਚ ਕਰਕੇ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਬਣਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਸੰਗਤਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here