ਵਿਧਾਇਕ ਕੁਲਦੀਪ ਧਾਲੀਵਾਲ ਦਾ ਕਾਂਗਰਸ ਵੱਲ ਨਿਸ਼ਾਨਾ/ ਭੱਠਲ ਦੇ ਬਿਆਨ ਦੇ ਹਵਾਲੇ ਨਾਲ ਪੁੱਛੇ ਵੱਡੇ ਸਵਾਲ

0
2

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਰਾਜਿੰਦਰ ਕੌਰ ਭੱਠਲ ਦੇ ਬਿਆਨ ਨੇ ਕਾਂਗਰਸ  ਪਾਰਟੀ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ, ਜਿਸ ਨੇ ਸੱਤਾ ਪ੍ਰਾਪਤੀ ਲਈ ਪੰਜਾਬੀਆਂ ਦਾ ਖੂਨ ਵਹਾਇਆ ਸੀ। ਉਨ੍ਹਾਂ ਕਿਹਾ ਕਿ ਬੀਬੀ ਭੱਠਲ ਦੇ ਬਿਆਨ ਨਾਲ ਸੱਚਾਈ ਜੱਗ ਜਾਹਰ ਹੋ ਗਈ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਤੋਂ ਬੀਬੀ ਭੱਠਲ ਦੇ ਬਿਆਨ ਬਾਰੇ ਜਾਂਚ ਕਰਵਾ ਕੇ ਸੱਚਾਈ ਪੰਜਾਬੀਆਂ ਸਾਹਮਣੇ ਲਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਭੱਠਲ ਵੱਲੋਂ ਦਿੱਤਾ ਗਿਆ ਬਿਆਨ ਪੰਜਾਬ ਲਈ ਬਹੁਤ ਹੀ ਗੰਭੀਰ, ਸੰਜੀਦਾ ਤੇ ਚਿੰਤਾਜਨਕ ਹੈ, ਜਿਸ ਨੂੰ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭੱਠਲ ਨੇ ਆਪਣੇ ਬਿਆਨ ‘ਚ ਮੰਨਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ, ਉਸ ਸਮੇਂ ਕੁੱਝ ਅਫਸਰਾਂ ਤੇ ਸਲਾਹਕਾਰਾਂ ਵੱਲੋਂ ਇਹ ਸਲਾਹ ਦਿੱਤੀ ਗਈ ਸੀ ਕਿ ਜੇ ਪੰਜਾਬ ਦੀਆਂ ਬੱਸਾਂ, ਰੇਲਾਂ ਤੇ ਚੌਂਕਾਂ ‘ਚ ਬੰਬ ਧਮਾਕੇ ਕਰਵਾਏ ਜਾਣ, ਤਾਂ ਕਾਂਗਰਸ ਦੀ ਸਰਕਾਰ ਦੁਬਾਰਾ ਬਣ ਸਕਦੀ ਹੈ।
ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਆਪਣੀ ਕੁਰਸੀ ਲਈ ਪੰਜਾਬ ਦੇ ਅਮਨ-ਚੈਨ ਨੂੰ ਬਾਰ-ਬਾਰ ਤਬਾਹ ਕੀਤਾ। ਉਨ੍ਹਾਂ ਕਿਹਾ ਕਿ 80ਵੇਂ ਤੇ 90ਵੇਂ ਦਹਾਕੇ ਦੌਰਾਨ ਪੰਜਾਬ ਨੇ ਜੋ ਕਾਲਾ ਦੌਰ ਦੇਖਿਆ, ਉਸ ਦੀਆਂ ਜੜ੍ਹਾਂ ਇਨ੍ਹਾਂ ਹੀ ਸਾਜ਼ਿਸ਼ਾਂ ‘ਚ ਹਨ। ਹਜ਼ਾਰਾਂ ਨੌਜਵਾਨ ਮਾਰੇ ਗਏ, ਹਜ਼ਾਰਾਂ ਪਰਿਵਾਰ ਉਜੜ ਗਏ ਤੇ ਅੱਜ ਵੀ ਕਈ ਬੇਗੁਨਾਹ ਜੇਲ੍ਹਾਂ ‘ਚ ਸੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਨੌਜਵਾਨਾਂ ਨੂੰ ਪੇਸ਼ ਕਰਨ ਦੀ ਗੱਲ ਕਹੀ ਸੀ, ਜਿਨ੍ਹਾਂ ਨੂੰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪ੍ਰਤਾਪ ਬਾਜਵਾ ਵੱਲੋਂ ਬੰਬ ਆਉਣ ਬਾਰੇ ਇਕਸਾਫ ਕੀਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀਆਂ ਦੀ ਜ਼ੁਬਾਨੋਂ ਗਾਹੇ-ਬੇਗਾਹੇ ਸੱਚਾਈ ਬਾਹਰ ਆ ਗਈ ਹੈ, ਜਿਸ ਦੀ ਜਾਂਚ ਹੋਣ ਚਾਹੀਦੀ ਹੈ।

LEAVE A REPLY

Please enter your comment!
Please enter your name here