ਸ਼ਹਿਰਾਂਪੰਜਾਬਮੋਹਾਲੀ ਮੋਹਾਲੀ ਸ਼ਹਿਰ ਦੀਆਂ ਸੜਕਾਂ ਦੀ ਛੇਤੀ ਹੋਵੇਗੀ ਕਾਇਆਕਲਪ/ ਮੰਤਰੀ ਹਰਦੀਪ ਖੁੱਡੀਆਂ ਨੇ ਸਾਂਝਾ ਕੀਤੀ ਜਾਣਕਾਰੀ By admin - January 29, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਮੋਹਾਲੀ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਵੱਡੇ ਕੰਮ ਕੀਤੇ ਜਾ ਰਹੇ ਨੇ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਸ਼ਹਿਰ ਦੀਆਂ ਸੜਕਾਂ ਲਈ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੜਕਾਂ ਬਣਾਉਣ ਅਤੇ ਇਨ੍ਹਾਂ ਦੇ ਰੱਖ-ਰਖਾਵ ਲਈ ਠੇਕੇਦਾਰਾਂ ਨੂੰ ਜਵਾਬਦੇਹ ਬਣਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸੜਕ ਬਣਾਉਣ ਅਤੇ ਇਨ੍ਹਾਂ ਦੀ ਮੁਰੰਮਤ ਨੂੰ ਕੁੱਝ ਪਲਾਂ ਅੰਦਰ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਪ੍ਰੋਜੈਕਟ ਦੀ ਸ਼ੁਰੂਆਤ ਫਰਵਰੀ ਮਹੀਨੇ ਹੋਣ ਜਾ ਰਹੀ ਹੈ, ਜੋ ਅਕਤੂਬਤ ਤਕ ਮੁਕੰਮਲ ਹੋਣ ਜਾਵੇਗਾ। ਉਨ੍ਹਾਂ ਕਿਹਾ ਕਿ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਤਹਿਤ ਬਣਨ ਵਾਲੀਆਂ ਮੋਹਾਲੀ ਦੀਆਂ ਸੜਕਾਂ ਅਜਿਹੀਆਂ ਹੋਣਗੀਆਂ, ਜਿਸ ਦੀ ਉਦਾਹਰਨ ਦੇਸ਼ ਵਿਚ ਹੋਰ ਕਿਤੇ ਵੀ ਨਹੀਂ ਮਿਲੇਗੀ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂ ਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਦੇ ਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕ ਸਮਰਪਿਤ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਤਿਆਰ ਕੀਤਾ ਗਿਆ ਹੈ।