ਪੰਜਾਬ ਗੁਰਦਾਸਪੁਰ ’ਚ ਬੱਸ ਦੀ ਟੱਕਰ ਨਾਲ ਔਰਤ ਦੀ ਮੌਤ/ ਮੋਟਰ ਸਾਈਕਲ ਸਵਾਰਾਂ ਨੂੰ ਬੱਸ ਨੇ ਮਾਰੀ ਫੇਟ/ ਪਤਨੀ ਦੀ ਮੌਤ, ਪਤੀ ਤੇ ਬੱਚੀ ਦੀ ਬਚਾਅ By admin - January 29, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਬਹਿਰਾਮਪੁਰ ਨੇੜੇ ਮੋਟਰ ਸਾਈਕਲ ਸਵਾਰ ਪਤੀ-ਪਤਨੀ ਨਾਲ ਵਾਪਰੇ ਹਾਦਸੇ ਵਿਚ ਪਤਨੀ ਦੀ ਮੌਤ ਜਦਕਿ ਪਤੀ ਦੇ ਛੋਟੀ ਬੱਚੀ ਦੇ ਜ਼ਖਮੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਆਪਣੀ ਪਤਨੀ ਸੁਦੇਸ ਕੁਮਾਰੀ (44) ਅਤੇ ਬੇਟੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਮਰਾੜਾ ਤੋਂ ਦੀਨਾਨਗਰ ਵਿਖੇ ਡਾਕਟਰ ਕੋਲ ਦਵਾਈ ਲੈਣ ਜਾ ਰਹੇ ਸਨ ਕਿ ਬਹਿਰਾਮਪੁਰ ਨੇੜੇ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਸੁਦੇਸ਼ ਕੁਮਾਰੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਅਤੇ ਹਸਪਤਾਲ ਲੈ ਜਾਂਦਿਆਂ ਉਸ ਦੀ ਮੌਤ ਹੋ ਗਈ। ਹਾਦਸੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।