ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖਤ/ ਨਾਕੇਬੰਦੀ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਜਾਂਚ

0
1

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਤੇ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਪਟਿਆਲਾ-ਨਾਭਾ ਰੋਡ ਦੇ ਸਿਵਲ ਲਾਈਨਜ਼ ਖੇਤਰ ਵਿੱਚ ਲਾਏ ਗਏ ਨਾਕੇ ਦੌਰਾਨ ਦੋ ਪਹੀਆ ਵਾਹਨਾਂ, ਆਟੋ-ਰਿਕਸ਼ਾ, ਕਾਰਾਂ ਅਤੇ ਹੋਰ ਵਾਹਨਾਂ ਦੀ ਬੀਰੀ ਨਾਲ ਜਾਂਚ ਕੀਤੀ ਗਈ। ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਵੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਇਹ ਵਿਸ਼ੇਸ਼ ਕਾਰਵਾਈ ਪੰਜਾਬ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਅਤੇ ਮਿਲੀਆਂ ਬੰਬ ਧਮਕੀਆਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ, ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਡਾਇਰੈਕਟਰ ਜਨਰਲ ਦੇ ਨਿਰਦੇਸ਼ਾਂ ‘ਤੇ, ਅਪਰਾਧੀਆਂ ਨੂੰ ਇੱਕ ਸਖ਼ਤ ਸੰਦੇਸ਼ ਭੇਜਿਆ ਗਿਆ ਹੈ ਕਿ ਪੰਜਾਬ ਵਿੱਚ ਕੋਈ ਵੀ ਅਪਰਾਧਿਕ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸਪੀ ਨੇ ਅੱਗੇ ਦੱਸਿਆ ਕਿ ਅੱਜ ਪਟਿਆਲਾ ਜੇਲ੍ਹ ਵਿੱਚ ਇੱਕ ਤਲਾਸ਼ੀ ਮੁਹਿੰਮ ਵੀ ਚਲਾਈ ਗਈ, ਜਿਸ ਦੌਰਾਨ ਪੁਲਿਸ ਨੇ ਸੱਤ ਮੋਬਾਈਲ ਫੋਨ ਬਰਾਮਦ ਕੀਤੇ। ਇਨ੍ਹਾਂ ਮੋਬਾਈਲ ਫੋਨਾਂ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੈਦੀ ਇਨ੍ਹਾਂ ਫੋਨਾਂ ਰਾਹੀਂ ਕਿਸ ਦੇ ਸੰਪਰਕ ਵਿੱਚ ਸਨ।
ਐਸਪੀ ਨੇ ਇੱਕ ਵਾਇਰਲ ਵੀਡੀਓ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਟਿਆਲਾ ਪੁਲਿਸ ਇੱਕ ਬੱਸ ਨੂੰ ਅਗਵਾ ਕਰ ਰਹੀ ਹੈ ਅਤੇ ਕੁਝ ਲੋਕਾਂ ਨੂੰ ਝੂਠੇ ਮੁਕਾਬਲੇ ਵਿੱਚ ਲੈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਜਾਅਲੀ ਹੈ। ਐਸਪੀ ਨੇ ਦੱਸਿਆ ਕਿ 28 ਨਵੰਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਬੱਸ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਇਸ ਵੀਡੀਓ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਾਅਲੀ ਵੀਡੀਓ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਦੌਰਾਨ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ, ਕਈ ਸਟੇਸ਼ਨ ਮੁਖੀਆਂ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ ਮੌਕੇ ‘ਤੇ ਮੌਜੂਦ ਸਨ।

LEAVE A REPLY

Please enter your comment!
Please enter your name here