ਗੁਰਦਾਸਪੁਰ ਦੇ ਕਿਸਾਨਾਂ ਦੇ ਮੁਆਵਜ਼ੇ ’ਚ ਘਪਲੇਬਾਜ਼ੀ ਦਾ ਸ਼ੱਕ/ ਕਿਸਾਨਾਂ ਤੇ ਆਪ ਆਗੂ ਵੱਲੋਂ ਐਸਡੀਐਮ ਕੋਲ ਸ਼ਿਕਾਇਤ

0
2

ਗੁਰਦਾਸਪੁਰ ਵਿਚ ਰਾਵੀ ਦਰਿਆ ਦੀ ਮਾਰ ਹੇਠ ਆਏ ਕਿਸਾਨਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਆਈ ਮੁਆਵਜਾ ਰਾਸ਼ੀ ਵਿਚ ਘਪਲੇਬਾਜ਼ੀ ਦੀ ਸ਼ੰਕਾ ਜਾਹਰ ਕੀਤੀ ਹੈ। ਇਸੇ ਨੂੰ ਲੈ ਕੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਤੇ ਆਪ ਆਗੂਆਂ ਨੇ ਐਸਡੀਐਮ ਨਾਲ ਮੁਲਾਕਾਤ ਕਰ ਕੇ ਸ਼ਿਕਾਇਤ ਦਿੱਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਨੂੰ ਮੁਆਵਜਾ ਜਾਰੀ ਕਰ ਦਿੱਤਾ ਗਿਆ ਹੈ ਪਰ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਝਬਕਰਾ ਜੱਗੂਚੱਕ ਟਾਂਡਾ, ਉਗਰਾਂ ਆਦਿ ਦੇ ਕਿਸਾਨਾਂ ਨੂੰ  ਮੁਆਵਜ਼ਾ ਰਾਸ਼ੀ ਨਹੀਂ ਮਿਲੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਘਪਲੇਬਾਜ਼ੀ ਹੋਣ ਦਾ ਸ਼ੱਕ ਹੈ। ਐਸਡੀਐਮ ਨੇ ਕਿਸਾਨਾਂ ਨੂੰ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।
ਕਿਸਾਨਾਂ ਤੇ ਆਪ ਆਗੂਆਂ ਦ ਕਹਿਣਾ ਹੈ ਕਿ ਪਿੰਡ ਦੇ ਕੁਝ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਜਦਕਿ ਮੁਆਵਜੇ ਦੀਆਂ ਲਿਸਟਾਂ ਚੈੱਕ ਕਰਨ ਤੇ ਉਜਾਗਰ ਹੋਇਆ ਹੈ ਕਿ ਅਜਿਹੇ ਕੁਝ ਲੋਕਾਂ ਨੂੰ ਵੀ ਮੁਆਵਜ਼ਾ ਦੇ ਦਿੱਤਾ ਗਿਆ ਹੈ ਜਿਨਾਂ ਦੀ ਜਮੀਨ ਹੀ ਨਹੀਂ ਹੈ। ਐਸਡੀਐਮ ਦੀਨਾ ਨਗਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨਾਂ ਨੇ ਦੱਸਿਆ ਕਿ ਐਸਡੀਐਮ ਵੱਲੋਂ ਮਾਮਲੇ ਦੀ ਜਾਂਚ ਦਾ ਅਸ਼ਵਾਸਨ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here