ਜਲੰਧਰ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ/ ਸੂਰਿਆ ਇਨਕਲੇਵ ਅੰਡਰਬ੍ਰਿਜ ਨੇੜੇ ਮਿਲੀ ਲਾਸ਼/ ਲਾਸ਼ ਕੋਲੋਂ ਸਰਿੰਜ ਬਰਾਮਦ, ਨਸ਼ੇ ਨਾਲ ਮੌਤ ਦਾ ਸ਼ੱਕ

0
1

ਜਲੰਧਰ ਦੇ ਸੂਰਿਆ ਇਨਕਲੇਵ ਇਲਾਕੇ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਅਨੂਪ ਵਾਸੀ ਏਕਤਾ ਨਗਰ ਵਜੋਂ ਹੋਈ ਹੈ। ਮ੍ਰਿਤਕ ਕੋਲੋਂ ਇਕ ਸਰਿੰਜ ਬਰਾਮਦ ਹੋਈ ਹੈ, ਜਿਸ ਤੋਂ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਮੰਨੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਕਲਾਮ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਮਜ਼ਦੂਰੀ ਕਰਦਾ ਸੀ ਅਤੇ ਵੀਰਵਾਰ ਦੁਪਹਿਰ 3 ਵਜੇ ਦੇ ਕਰੀਬ ਉਸ ਤੋਂ 500 ਰੁਪਏ ਲੈ ਕੇ ਘਰੋਂ ਨਿਕਲਿਆ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਆਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਸਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਪਤਾ ਲੱਗੇਗਾ।

 

LEAVE A REPLY

Please enter your comment!
Please enter your name here