ਫਗਵਾੜਾ ’ਚ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ/ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ

0
1

ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੇ ਬੀਤੀ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਲੰਘ ਰਹੇ ਇਕ ਪੰਜਾਬ ਪੁਲਿਸ ਦੇ ਇੰਸਪੈਕਟਰ ਰੈਂਕ ਦੇ ਅਧਿਕਾਰੀ ਨੂੰ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਪੁਲਿਸ ਮੁਲਾਜਮ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਖੁਸ਼ਹਾਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here