ਪੰਜਾਬ ਸਮਰਾਲਾ ਟਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਕੈਂਪ/ ਡੀਐਸਪੀ ਨੇ ਸੁਰੱਖਿਆ ਨਿਯਮਾਂ ਬਾਰੇ ਦਿੱਤੀ ਜਾਣਕਾਰੀ By admin - January 31, 2026 0 1 Facebook Twitter Pinterest WhatsApp ਸਮਰਾਲਾ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਆਵਾਜਾਈ ਨਿਯਮਾਂ ਦੀ ਪਾਲਣਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਟਰੈਫਿਕ ਪੁਲਿਸ ਨੇ ਕੈਂਪ ਲਗਾ ਕੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿੱਚ ਵਾਹਨਾ ਤੇ ਰਿਫਲੈਕਟਰ ਵੀ ਲਗਾਏ ਗਏ ਅਤੇ ਬਿਨਾਂ ਹੈਲਮਟ ਚਲਾ ਰਹੇ ਦੋਪਹੀਆ ਵਾਹਨਾਂ ਨੂੰ ਰੋਕ ਉਨਾਂ ਨੂੰ ਹੈਲਮਟ ਦਿੱਤੇ ਗਏ। ਰਿਫਲੈਕਟਰ ਵਾਲੀਆਂ ਜੈਕਟਾਂ ਵੀ ਦਿੱਤੀਆਂ ਗਈਆਂ। ਡੀਐਸਪੀ ਕਰਮਵੀਰ ਸਿੰਘ ਨੇ ਆਖਿਆ ਕਿ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਲਈ ਇਹ ਕੈਂਪ ਸਕੂਲਾਂ ਵਿੱਚ ਵਿੱਚ ਵੀ ਲਗਾਏ ਜਾ ਰਹੇ ਹਨ ਤਾਂ ਜੋ ਸਕੂਲਾਂ ਵਿੱਚ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਹਨਾਂ ਆਖਿਆ ਕਿ ਜੇਕਰ ਕੋਈ ਬੱਚਾ ਬਿਨਾਂ ਡਰਾਈਵਿੰਗ ਲਾਈਸੈਂਸ ਤੋਂ ਸਕੂਲ ਵਿੱਚ ਜਾਂ ਬਾਜ਼ਾਰ ਵਿੱਚ ਪਾਇਆ ਜਾਂਦਾ ਹੈ ਤਾਂ ਉਹਨਾਂ ਦੇ ਮਾਪਿਆਂ ਨੂੰ ਬੁਲਾ ਕੇ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਪਰ ਜੇਕਰ ਇਹ ਗਲਤੀ ਕੋਈ ਵਾਰ ਵਾਰ ਕਰਦਾ ਹੈ ਤਾਂ ਚਲਾਨ ਵੀ ਕੀਤੇ ਜਾਂਦੇ ਹਨ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਛੇ ਮਹੀਨੇ ਦੀ ਸਜ਼ਾ ਵੀ ਹੋ ਸਕਦੀ ਹੈ।