ਮੋਗਾ ’ਚ ਸੜਕ ਹਾਦਸੇ ’ਚ ਇਕ ਮੌਤ, ਦੂਜਾ ਜ਼ਖਮੀ/ ਡਿਵਾਈਡਰ ਨਾਲ ਟਕਰਾਈ ਤੇਜ਼ ਰਫਤਾਰ ਕਾਰ

0
1

 

ਮੋਗਾ ਦੇ ਤਲਵੰਡੀ ਭੰਗੇਰੀਆ ਪਿੰਡ ਨੇੜੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਗੁਜਰ ਰਹੀ ਇਕ ਕਾਰ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਪਹੁੰਚੀ ਸਮਾਜ ਸੇਵੀ ਸੰਸਥਾ ਵੱਲੋਂ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਕ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਜੇ ਨੂੰ ਗੰਭੀਰ ਹਾਲਤ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।  ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਤੇ ਜ਼ਖਮੀ ਪਛਾਣ ਮਨਦੀਪ ਸਿੰਘ ਦੋਵੇਂ ਵਾਸੀ ਮਮਦੋਟ, ਫਿਰੋਜ਼ਪੁਰ ਵਜੋਂ ਹੋਈ ਹੈ।

LEAVE A REPLY

Please enter your comment!
Please enter your name here