ਪੰਜਾਬ ਸ਼੍ਰੋਮਣੀ ਅਕਾਲੀ ਦਲ ਦਾ ਧਮੁਰਾਈ ਪੁੱਲ ’ਤੇ ਧਰਨਾ/ ਨਿਰਮਾਣ ’ਚ ਘਟੀਆ ਮਟੀਰੀਅਲ ਵਰਤਣ ਦੇ ਇਲਜ਼ਾਮ/ ਜ਼ਬਰਦਸਤੀ ਧਰਨਾ ਚੁਕਵਾਉਣ ਦੇ ਵੀ ਲਾਏ ਦੋਸ਼ By admin - January 31, 2026 0 5 Facebook Twitter Pinterest WhatsApp ਰਾਵੀ ਦਰਿਆ ਵਿੱਚੋਂ ਨਿਕਲਦੀ ਅੱਪਰਬਾਰੀ ਦੁਆਬ ਨਹਿਰ ਤੇ ਬਣੇ ਦੀਨਾਨਗਰ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਧਮਰਾਈ ਪੁੱਲ ਨੂੰ ਮੁਕੰਮਲ ਨਾ ਕਰਨ ਅਤੇ ਨਿਰਮਾਣ ਦੌਰਾਨ ਘਟੀਆ ਮਟੀਰੀਅਲ ਵਰਤੇ ਜਾਣ ਦੇ ਦੋਸ਼ ਲਾਉਂਦੇ ਹੋਏ ਅਕਾਲੀ ਦਲ ਵੱਲੋਂ ਪੁਲ ਤੇ ਰੋਸ਼ ਮੁਜਾਹਰਾ ਕੀਤਾ ਗਿਆ ਅਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਮੌਕੇ ਤੇ ਪਹੁੰਚੇ ਥਾਣਾ ਦੀਨਾਨਗਰ ਦੇ ਐਸਐਚਓ ਅੰਮ੍ਰਿਤਪਾਲ ਨਾਲ ਅਕਾਲੀ ਆਗੂਆਂ ਦੀ ਤਿੱਖੀ ਬਹਿਸਬਾਜ਼ੀ ਵੀ ਹੋਈ। ਅਕਾਲੀ ਆਗੂਆਂ ਦਾ ਦੋਸ਼ ਹੈ ਕਿ ਤਤਕਾਲੀ ਅਕਾਲੀ ਸਰਕਾਰ ਵੇਲੇ ਮਨਜ਼ੂਰ ਹੋਏ ਇਸ ਪੁੱਲ ਦੇ ਨਿਰਮਾਣ ਨੂੰ ਪਹਿਲਾਂ ਤਾਂ ਕਾਂਗਰਸ ਸਰਕਾਰ ਵੱਲੋਂ ਲਮਕਾਇਆ ਗਿਆ ਤੇ ਫਿਰ ਕਾਫੀ ਦੇਰ ਬਾਅਦ ਸ਼ੁਰੂ ਕੀਤਾ ਗਿਆ। ਦੇਰ ਨਾਲ ਬਣਨ ਦੇ ਬਾਵਜੂਦ ਪੁੱਲ ਦੇ ਨਿਰਮਾਣ ਵਿੱਚ ਘਟੀਆ ਮਟੀਰੀਅਲ ਯੂਜ਼ ਕੀਤਾ ਗਿਆ ਜਿਸ ਕਾਰਨ ਦੋ ਵਾਰ ਬਣਨ ਦੇ ਬਾਵਜੂਦ ਪੁੱਲ ਟੁੱਟ ਗਿਆ ਤੇ ਤੀਸਰੀ ਵਾਰ ਇਸ ਦਾ ਮੁੜ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਦੋਸ਼ ਲਗਾਇਆ ਕੇਸ ਵਾਰ ਵੀ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ ਹੈ। ਉਹਨਾਂ ਦੋਸ਼ ਲਗਾਇਆ ਕਿ ਐਸ ਐਚ ਓ ਦੀਨਾ ਨਗਰ ਅੰਮ੍ਰਿਤ ਪਾਲ ਸਿੰਘ ਨੇ ਮੌਕੇ ਤੇ ਪਹੁੰਚ ਕੇ ਧੱਕੇਸ਼ਾਹੀ ਕੀਤੀ ਹੈ ਅਤੇ ਜ਼ਬਰਦਸਤੀ ਧਰਨਾ ਚੁੱਕਣ ਲਈ ਮਜਬੂਰ ਕਰ ਦਿੱਤਾ ਹੈ ਜਿਸ ਦੇ ਵਿਰੋਧ ਵਿਚ ਉਹ ਐਸਡੀਐਮ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲਣ ਜਾ ਰਹੇ ਹਨ।