ਪੰਜਾਬ ਅਕਾਲੀ ਦਲ ਦਾ ਮਜੀਠੀਆ ਮਾਮਲੇ ’ਚ ਸਰਕਾਰ ’ਤੇ ਹਮਲਾ/ ਜ਼ਮਾਨਤ ਨੂੰ ਦੱਸਿਆ ਸੱਚਾਈ ਦੀ ਜਿੱਤ/ ਬੁਲਾਰਾ ਅਰਸ਼ਦੀਪ ਕਲੇਰ ਨੇ ਸਾਧੇ ਨਿਸ਼ਾਨੇ By admin - February 2, 2026 0 12 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਜਮਾਨਤ ਮਿਲਣ ਦਾ ਸਵਾਗਤ ਕਰਦਿਆਂ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੀ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਅਖੀਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸਰਕਾਰ ਦੇ ਸਾਰੇ ਦਾਅਵੇ ਝੂਠੇ ਸਾਬਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਕਰਮ ਮਜੀਠੀਆ ਤੇ ਵੱਡੇ ਵੱਡੇ ਝੂਠੇ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਅਦਾਲਤ ਵਿਚ ਸਰਕਾਰ ਸਾਬਤ ਨਹੀਂ ਕਰ ਸਕਦੀ, ਜਿਸ ਦੇ ਚਲਦਿਆਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਇਹ ਨਾਭਾ ਜੇਲ੍ਹ ਅੰਦਰ ਬੰਦ ਸਨ।