ਪੰਜਾਬ ਨਾਭਾ ਦੇ ਹੀਰਾ ਮਹਿਲ ਪਹੁੰਚੇ ਬਾਬਾ ਗੁਰਿੰਦਰ ਢਿੱਲੋਂ/ ਦਸਤਾਰਬੰਦੀ ਸਮਾਗਮ ’ਚ ਕੀਤੀ ਸ਼ਮੂਲੀਅਤ By admin - February 2, 2026 0 4 Facebook Twitter Pinterest WhatsApp ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਅੱਜ ਨਾਭਾ ਦੇ ਹੀਰਾ ਮਹਿਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਾਹੀ ਪਰਵਾਰ ਵੱਲੋਂ ਕਰਵਾਏ ਗਏ ਦਸਤਾਰਬੰਦੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਹ ਸਮਾਗਮ ਸ਼ਾਹੀ ਪਰਿਵਾਰ ਵੱਲੋਂ ਮਹਾਰਾਜਾ ਰਿਪੁਦਮਨ ਸਿੰਘ ਦੀ ਛੇਵੀਂ ਪੀੜ੍ਹੀ ਦੇ ਵੰਸ਼ਜ ਯੁਵਰਾਜ ਅਭੀਉਦੇ ਪ੍ਰਤਾਪ ਸਿੰਘ ਦੀ ਦਸਤਾਰਬੰਦੀ ਮੌਕੇ ਕਰਵਾਇਆ ਗਿਆ ਸੀ। ਪਰਿਵਾਰ ਵਲੋਂ ਸ਼ਾਹੀ ਹੀਰਾ ਮਹਿਲ ਵਿਖੇ ਅੱਜ ਕਰੀਬ 124 ਸਾਲ ਬਾਅਦ ਇਕੋ ਹੀ ਚੌਂਕੜੇ ਵਿਚ ਬਾਬਾ ਰਾਜ ਸਿੰਘ ਜੀ ਕਾਲਝਰਾਣੀ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰ ਰਹੇ ਹਨ, ਜਿਨ੍ਹਾਂ ਦੇ ਅੱਜ ਭੋਗ ਪਾਏ ਜਾਣਗੇ। ਇਸ ਮੌਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੁੱਖ ਹੋ ਕੇ ਅਸ਼ੀਰਵਾਦ ਲਿਆ ਗਿਆ, ਉੱਥੇ ਸ਼ਾਹੀ ਪਰਿਵਾਰ ਨੂੰ ਦਸਤਾਰਬੰਦੀ ਸਮਾਗਮ ਦੀਆਂ ਵਧਾਈਆਂ ਦਿੱਤੀਆਂ ਅਤੇ ਯੁਵਰਾਜ ਅਭੀਉਦੇ ਪ੍ਰਤਾਪ ਸਿੰਘ ਨੂੰ ਆਸ਼ੀਰਵਾਦ ਵੀ ਦਿੱਤਾ। ਇਸ ਮੌਕੇ ਮਹਾਰਾਣੀ ਉਮਾ ਸਿੰਘ, ਰਾਣੀ ਪ੍ਰੀਤੀ ਸਿੰਘ, ਯੁਵਰਾਜ ਅਭੀਉਦੇ ਪ੍ਰਤਾਪ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਰਸਤੇ ਵਿਚ ਡੇਰਾ ਬਿਆਸ ਦੇ ਸ਼ਰਧਾਲੂਆਂ ਨੇ ਬਾਬਾ ਗੁਰਿੰਦਰ ਸਿੰਘ ਦਾ ਸਵਾਗਤ ਕੀਤਾ।