ਨਾਭਾ ਜੇਲ੍ਹ ਅੰਦਰ ਮਜੀਠੀਆ ਨੂੰ ਮਿਲੇ ਬਾਬਾ ਗੁਰਿੰਦਰ ਢਿੱਲੋਂ/ ਮਜੀਠੀਆ ਖਿਲਾਫ ਲੱਗੇ ਦੋਸ਼ਾਂ ਨੂੰ ਦੱਸਿਆ ਝੂਠ

0
7

ਰਾਧਾ ਸੁਆਮੀ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਅੱਜ ਨਾਭਾ ਜੇਲ੍ਹ ਅੰਦਰ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਮਜੀਠੀਆ ਉਤੇ ਲੱਗੇ ਆਰੋਪ ਝੂਠੇ ਹਨ। ਉਨ੍ਹਾਂ ਕਿਹਾ ਕਿ ਉਹ ਰਿਸ਼ਤੇਦਾਰ ਦੇ ਦੌਰ ਤੇ ਮਜੀਠੀਆ ਨੂੰ ਮਿਲ ਕੇ ਆਏ ਹਨ ਅਤੇ ਮਜੀਠੀਆ ਜੇਲ ਅੰਦਰ ਚੜ੍ਹਦੀ ਕਲਾਂ ਵਿਚ ਹੈ।
ਜੇਲ੍ਹ ਅੰਦਰ ਮਿਲਣ ਤੋਂ ਬਾਅਦ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ  ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖੁਸ਼ ਹਨ। ਮਜੀਠੀਆ ਉਤੇ ਲੱਗੇ ਦੋਸ਼ਾਂ ਬਾਰੇ ਪੁੱਛੇ ਜਾਣ ਤੇ ਉਨ੍ਹਾਂ  ਕਿਹਾ ਕਿ ਸਭ ਕੁਝ ਝੂਠਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੀ ਗੱਲਬਾਤ ਕੀ ਸੀ, ਤਾਂ ਉਨ੍ਹਾਂ ਕਿਹਾ ਕਿ ਅੰਦਰੂਨੀ ਮਾਮਲੇ ਜਨਤਕ ਨਹੀਂ ਕੀਤੇ ਜਾਂਦੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਰਕਾਰ ਜਾਂ ਕਿਸੇ ਏਜੰਸੀਆਂ ਨੇ ਇਹ ਸਭ ਕੀਤਾ ਹੈ, ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ‘ਤੇ ਟਿੱਪਣੀ ਕਰਨਾ ਸ਼ੋਭਾ ਨਹੀਂ ਦਿੰਦਾ। ਸਰਕਾਰ ਆਪਣੀ ਜਗ੍ਹਾ ‘ਤੇ ਹੈ, ਅਤੇ ਉਹ ਆਪਣੀ ਜਗ੍ਹਾ ‘ਤੇ ਹਨ।
ਕਾਬਲੇਗੋਰ ਹੈ ਕਿ ਪਿਛਲੇ ਸਾਲ 23 ਸਤੰਬਰ ਨੂੰ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਦੀ ਦੂਜੀ ਮੁਲਾਕਾਤ ਸੀ।  ਇਸੇ ਦੌਰਾਨ ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਦੀ ਜਮਾਨਤ ਮਨਜੂਰ ਕਰ ਲਈ ਹੈ। ਮੀਡੀਆ ਅੰਦਰ ਬਾਬਾ ਗੁਰਿੰਦਰ ਸਿੰਘ ਦੀ ਮਜੀਠੀਆ ਨਾਲ ਮੁਲਾਕਾਤ ਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਨੂੰ ਲੈ ਕੇ ਕਿਆਸ-ਅਰਾਈਆਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਚਰਚਾਵਾਂ ਮੁਤਾਬਕ ਇਹ ਮਹਿਜ਼ ਇਤਫਾਕ ਹੈ ਜਾਂ ਕੁੱਝ ਹੋਰ, ਇਸ ਬਾਰੇ ਚਰਚਾਵਾਂ ਚੱਲ ਰਹੀਆਂ ਹਨ। ਕੁੱਲ ਮਿਲਾ ਕੇ ਬਿਕਰਮ ਮਜੀਠੀਆ ਨੂੰ ਡੇਰਾ ਬਿਆਸ ਮੁਖੀ ਦੀ ਖੁੱਲ੍ਹੇਆਮ ਹਮਾਇਤ ਤੇ ਜ਼ਮਾਨਤ ਦੇ ਘਟਨਾਕ੍ਰਮ ਨੇ ਪੰਜਾਬ ਦੇ ਚੋਣਾਵੀਂ ਮਾਹੌਲ ਵਿਚ ਗਰਮਾਹਟ ਲਿਆ ਦਿੱਤੀ ਹੈ।

LEAVE A REPLY

Please enter your comment!
Please enter your name here