ਪੰਜਾਬ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਲਾਇਆ ਜਨਤਾ ਦਾ ਦਰਬਾਰ/ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਛੇਤੀ ਹੱਲ ਦਾ ਦਿੱਤਾ ਭਰੋਸਾ By admin - February 2, 2026 0 18 Facebook Twitter Pinterest WhatsApp ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਸੌਰਭ ਜੋਸ਼ੀ ਨੇ ਲੋਕਾਂ ਅੰਦਰ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਉਨ੍ਹਾਂ ਨੇ ਆਪਣਾ ਪਹਿਲਾ ਜਨਤਾ ਦਰਬਾਰ ਲਾਇਆ, ਜਿਸ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਮੇਅਰ ਦਫ਼ਤਰ ਪਹੁੰਚੇ ਹੋਏ ਸਨ। ਜਨਤਾ ਦਰਬਾਰ ਵਿੱਚ ਸੜਕਾਂ, ਸੀਵਰੇਜ, ਪਾਣੀ ਦੀ ਸਪਲਾਈ, ਸਫਾਈ ਵਿਵਸਥਾ, ਸਟਰੀਟ ਲਾਈਟਾਂ, ਪਾਰਕਾਂ ਦੀ ਮਾੜੀ ਹਾਲਤ ਅਤੇ ਮਕਾਨਾਂ ਸਬੰਧੀ ਸ਼ਿਕਾਇਤਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਅਰਜ਼ੀਆਂ ਦਿੱਤੀਆਂ ਗਈਆਂ। ਮੇਅਰ ਨੇ ਕਈ ਮਾਮਲਿਆਂ ਵਿੱਚ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਬਾਕੀ ਸ਼ਿਕਾਇਤਾਂ ਨੂੰ ਨਿਰਧਾਰਤ ਸਮੇਂ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਜਨਤਾ ਦਰਬਾਰ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਲੋਕਾਂ ਨਾਲ ਸਿੱਧੇ ਜੁੜਨ ਦਾ ਜ਼ਰੀਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਿਯਮਤ ਤੌਰ ‘ਤੇ ਜਨਤਾ ਦਰਬਾਰ ਲਗਾਏ ਜਾਣਗੇ, ਤਾਂ ਜੋ ਆਮ ਨਾਗਰਿਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਪਹਿਲੇ ਹੀ ਦਿਨ ਉਮੜੀ ਭਾਰੀ ਭੀੜ ਨੇ ਇਹ ਸਾਫ਼ ਕਰ ਦਿੱਤਾ ਕਿ ਸ਼ਹਿਰ ਦੀ ਜਨਤਾ ਨੂੰ ਮੇਅਰ ਤੋਂ ਵੱਡੀਆਂ ਉਮੀਦਾਂ ਹਨ।