ਬਠਿੰਡਾ ’ਚ ਲੜਕੀ ਨੂੰ ਰੀਲ ਬਣਾਉਣਾ ਪਿਆ ਮਹਿੰਗਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ/ ਪਹਿਲਾਂ ਵੀ ਦਰਜ ਹੈ ਅਜਿਹਾ ਹੀ ਕੇਸ

0
8

 

ਬਠਿੰਡਾ ਵਿਚ ਇਕ ਲੜਕੀ ਨੂੰ ਰੀਲ ਬਣਾਉਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਕੁੜੀ ਨੇ ਹਥਿਆਰਾਂ ਨਾਲ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਬਠਿੰਡਾ ਪੁਲਿਸ ਨੇ ਲੜਕੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਲੜਕੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਵੀਡੀਓ ਵਿਚ ਦਿਖਾਈ ਦਿੰਦੀ ਲੜਕੀ ਪਹਿਲਾਂ ਵੀ ਅਜਿਹੇ ਹੀ ਮਾਮਲੇ ਵਿਚ ਗ੍ਰਿਫਤਾਰ ਹੋ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਵੀਡੀਓ ਬਣਾਉਣ ਤੇ ਸ਼ੇਅਰ ਕਰਨ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਂ ਕਿਹਾ ਕਿ ਹਥਿਆਰਾਂ ਦਾ ਜਨਤਕ ਜਾਂ ਸ਼ੋਸ਼ਲ ਮੀਡੀਆ ਤੇ ਪ੍ਰਦਰਸ਼ਨ ਕਰਨਾ ਗੈਰਕਾਨੂੰਨੀ ਹੈ, ਇਸ ਲਈ ਅਜਿਹੀਆਂ ਕਾਰਵਾਈਆਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵਿਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here