ਪੁਲਿਸ ਵੱਲੋਂ ਚੋਰੀ ਦੇ ਸਾਮਾਨ ਸਮੇਤ ਦੋ ਚੋਰ ਕਾਬੂ/ 15 ਮੋਬਾਈਲ ਫੋਨ ਤੇ 3 ਮੋਟਰ ਸਾਈਕਲ ਬਰਾਮਦ

0
8

ਫਿਰੋਜਪੁਰ ਦੇ ਥਾਣਾ ਕੈਂਟ ਦੀ ਪੁਲਿਸ ਨੇ ਖੋਹ ਤੇ ਚੋਰੀ ਦੇ ਮਾਮਲਿਆਂ ਵਿਚ ਲੋੜੀਂਦੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 15 ਮੋਬਾਈਲ ਫੋਨ ਅਤੇ 3 ਮੋਟਰ ਸਾਈਕਲ ਬਰਾਮਦ ਕੀਤੇ ਹਨ। ਪੁਲਿਸ ਦੇ ਦੱਸਣ ਮੁਤਾਬਕ ਦੋਵੇਂ ਮੁਲਜਮ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਹਨ ਅਤੇ ਇਨ੍ਹਾਂ ਦੀ ਕਾਫੀ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਇਨ੍ਹਾਂ ਨੇ ਇਹ ਮੋਬਾਈਲ ਤੇ ਮੋਟਰ ਸਾਈਕਲ ਵੱਖ ਵੱਖ ਥਾਵਾਂ ਤੋਂ ਖੋਹ ਤੇ ਚੋਰੀ ਕੀਤੇ ਸਨ। ਮੁਲਜਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here