ਪੰਜਾਬ ਹੁਸ਼ਿਆਰਪੁਰ ’ਚ ਸਟੂਕਰ-ਕਾਰ ਟੱਕਰ ’ਚ 4 ਦੀ ਮੌਤ/ ਪੈਲੇਸ ’ਚ ਵੇਟਰ ਵਜੋਂ ਕੰਮ ਕਰਦੇ ਸੀ ਚਾਰੇ ਨੌਜਵਾਨ By admin - February 3, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਮੁਕੇਰੀਆ ਰਾਸ਼ਟਰੀ ਰਾਜ ਮਾਰਗ ਉਤੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਕਾਰ ਨੇ ਸਕੂਟਰ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਕੂਟਰ ਸਵਾਰ 4 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਚਾਰੇ ਨੌਜਵਾਨ ਪੈਲੇਸ ਵਿਚ ਵੇਟਰ ਵਜੋਂ ਕੰਮ ਕਰਦੇ ਸਨ ਅਤੇ ਦੇਰ ਰਾਤ ਕੰਮ ਤੋਂ ਵਾਪਸ ਪਰਤ ਰਹੇ ਸਨ ਕਿ ਟੋਲ ਪਲਾਜਾ ਨੇੜੇ ਵੈਨਿਊ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਖਬਰਾਂ ਮੁਤਾਬਕ ਮ੍ਰਿਤਕਾ ਵਿਚੋਂ ਦੋ ਨੌਜਵਾਨ ਪ੍ਰਵਾਸੀ ਸਨ। ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ। ਬਾਕੀ ਦੋ ਪ੍ਰਵਾਸੀਆਂ ਦੀ ਪਛਾਣ ਵਿਵਿਧ ਸਾਹੂ ਅਤੇ ਮਿਥੁਨ ਮੰਡਲ ਵਜੋਂ ਹੋਈ ਹੈ ਅਤੇ ਦੋਵੇਂ ਦਰਭੰਗਾ, ਬਿਹਾਰ ਤੋਂ ਹਨ। ਮੁਕੇਰੀਆਂ ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।