ਪੰਜਾਬ ਹੁਸ਼ਿਆਰਪੁਰ ’ਚ ਦੁਕਾਨ ਨੂੰ ਅੱਗ ਦੀ ਵੱਡੀ ਘਟਨਾ/ ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮ ਜ਼ਖਮੀ/ ਡੀਸੀ ਨੇ ਮੌਕੇ ਦਾ ਲਿਆ ਜਾਇਜ਼ਾ By admin - February 3, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਕਸਬਾ ਬਗਪੁਰ ਵਿਖੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਦਰਜੀ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੇ ਮੁਲਾਜਮਾਂ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਦੁਕਾਨ ਅੰਦਰ ਪਏ ਸਿਲੰਡਰ ਵਿਚ ਅਚਾਨਕ ਧਮਾਕਾ ਹੋ ਗਿਆ, ਜਿਸ ਨਾਲ ਫਾਇਰ ਬ੍ਰਿਗੇਡ ਦੇ ਦੋ ਮੁਲਾਜਮ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਦੁਕਾਨ ਮਾਲਕ ਦੀ ਮਾਂ ਤੇ ਧੀ ਦੇ ਵੀ ਅੱਗ ਦੀ ਲਪੇਟ ਵਿਚ ਆਉਣ ਦੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਬਚਾ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਖਬਰਾਂ ਮੁਤਾਬਕ ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ ਸਵੇਰੇ 8 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਗੈਸ ਸਿਲੰਡਰ ਲੀਕ ਹੋਣ ਅਚਾਨਕ ਅੱਗ ਲੱਗ ਗਈ। ਖਬਰਾਂ ਮੁਤਾਬਕ ਮੌਕੇ ਤੇ ਭਿਆਨਕ ਮੰਜ਼ਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਅਤੇ ਨੇੜਲੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।