ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼/ ਨਸ਼ੇ ਦੀ ਖੇਪ ਸਮੇਤ 4 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ/ 2 ਕਿਲੋ ਹੀਰੋਇਨ ਤੇ ਇਕ ਕਾਰ ਬਰਾਮਦ

0
2

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਕੋਲੋਂ 2 ਕਿੱਲੋ ਹੈਰੋਇਨ ਤੇ ਇਕ ਕਾਰ ਤੇ ਸਕੂਟਰੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਲੋਹਰੀ ਗੇਟ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਨੇ। ਪੁਲਿਸ ਵੱਲੋਂ ਮੁਲਜਮਾਂ ਦੀ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਏਸੀਪੀ ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਰਾਹੀਂ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ i20 ਕਾਰ ਵਿੱਚ ਹੀਰੋਇਨ ਲੈ ਕੇ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਤੁਰੰਤ ਟੀਮਾਂ ਬਣਾਈਆਂ ਗਈਆਂ ਅਤੇ ਸ਼ੱਕੀ ਵਾਹਨ ਦੀ ਚੈਕਿੰਗ ਸ਼ੁਰੂ ਕੀਤੀ ਗਈ।
ਇਸੇ ਦੌਰਾਨ ਪੁਲਿਸ ਨੇ i20 ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ  ਨਸ਼ੀਲਾ ਸਮਾਨ ਇੱਕ ਸਕੂਟਰੀ ਵਿੱਚ ਲੁਕੋ ਕੇ ਰੱਖੇ ਹੋਣ ਦਾ ਖੁਲਾਸਾ ਕੀਤਾ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ਉਤੇ ਸਕੂਟਰੀ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਦੋ ਕਿਲੋ ਹੀਰੋਇਨ ਬਰਾਮਦ ਹੋਈ ਹੈ। ਇਸ ਕਾਰਵਾਈ ਦੌਰਾਨ ਚਾਰ ਬੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਲੋਹਰੀ ਗੇਟ ਇਲਾਕੇ ਦੇ ਰਹਿਣ ਵਾਲੇ ਹਨ। ਫਿਲਹਾਲ ਮੌਕੇ ’ਤੇ ਪੁਲਿਸ ਦੀ ਕਾਰਵਾਈ ਜਾਰੀ ਹੈ ਅਤੇ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਏਸੀਪੀ ਕੌਸ਼ਲ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਇਹ ਕੋਈ ਛੋਟਾ ਮਾਮਲਾ ਨਹੀਂ, ਬਲਕਿ ਇੱਕ ਵੱਡੇ ਨਸ਼ਾ ਤਸਕਰੀ ਨੈਟਵਰਕ ਨਾਲ ਜੁੜਿਆ ਹੋ ਸਕਦਾ ਹੈ।
ਪੁਲਿਸ ਅਧਿਕਾਰੀ ਨੇ ਇਹ ਵੀ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀਆਂ ਬਰਾਮਦਗੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਮਗਰੋਂ ਸਾਰੇ ਮਾਮਲੇ ਦੀ ਵਿਸਥਾਰ ਨਾਲ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਇਹ ਸਾਫ਼ ਸੰਦੇਸ਼ ਦਿੱਤਾ ਗਿਆ ਹੈ ਕਿ ਸ਼ਹਿਰ ਵਿੱਚ ਨਸ਼ੇ ਦੇ ਧੰਦੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here