ਗੁਰਦਾਸਪੁਰ ’ਚ ਲੋਕਾਂ ਨੇ ਬਚਾਈ ਸਾਂਭਰ ਦੀ ਜਾਨ/ ਪਿੰਡ ’ਚ ਸਾਂਬਰ ਦਾ ਕੁੱਝ ਲੋਕ ਕਰ ਰਹੇ ਸੀ ਸ਼ਿਕਾਰ/ ਜੰਗਲਾਤ ਵਿਭਾਗ ਨੇ ਕੀਤਾ ਰੈਸਕਿਊ

0
2

ਗੁਰਦਾਸਪੁਰ ਦੇ ਪਿੰਡ ਹੇਮਰਾਜਪੁਰ ਵਿਖੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਕੁੱਝ ਲੋਕਾਂ ਨੇ ਜੰਗਲੀ ਸਾਂਬਰ ਦਾ ਸ਼ਿਕਾਰ ਕਰਨਾ ਚਾਹਿਆ, ਜਿਸ ਦਾ ਮੌਕੇ ਤੇ ਮੌਜੂਦ ਲੋਕਾਂ ਨੇ ਵਿਰੋਧ ਕੀਤਾ, ਜਿਸ ਤੋਂ ਬਾਅਦ ਦੋਵੇਂ ਨੌਜਵਾਨ ਸਾਂਬਰ ਨੂੰ ਛੱਡ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਇਕੱਠਾ ਹੋਏ ਲੋਕਾਂ ਨੇ ਸਾਂਬਰ ਨੂੰ ਫੜ ਕੇ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਪਹੁੰਚੀ ਵਿਭਾਗ ਦੀ ਟੀਮ ਨੇ ਸਾਂਬਰ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੰਗਲਾਤ ਵਿਭਾਗ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਾਂਬਰ ਨੂੰ ਹੁਣ ਮੁੜ ਜੰਗਲਾਂ ਵਿਚ ਛੱਡਿਆ ਜਾਵੇਗਾ।
ਜਾਣਕਾਰੀ ਅਨੁਸਾਰ ਦੋ ਨੌਜਵਾਨ ਸਾਂਭਰ ਨੂੰ ਬੰਨ ਕੇ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਵੇਖ ਕੇ  ਪਿੰਡ ਦੇ ਇੱਕ ਬਜ਼ੁਰਗ ਨੇ ਰੋਲਾ ਪਾ ਦਿੱਤਾ, ਜਿਸ ਤੋਂ ਬਾਅਦ ਦੋਵੇਂ ਨੌਜਵਾਨ ਸਾਂਬਰ ਨੂੰ ਛੱਡ ਕੇ ਫਰਾਰ ਹੋ ਗਏ। ਇਸ ਦੌਰਾਨ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਬਣ ਨੂੰ ਕਾਬੂ ਕਰ ਕੇ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ। ‌ ਇਸ ਤੋਂ ਬਾਅਦ ਟੀਮ ਸਮੇਤ ਮੌਕੇ ਤੇ ਪਹੁੰਚੇ ਜੰਗਲਾਤ ਵਿਭਾਗ ਦੇ ਅਧਿਕਾਰੀ ਧੀਰਾ ਸਿੰਘ ਨੇ ਸਾਂਬਰ ਦਾ ਰੈਸਕਿਊ ਕਰ ਕੇ ਆਪਣੇ ਨਾਲ ਲੈ ਗਏ।
ਅਧਿਕਾਰੀ ਧੀਰਾ ਸਿੰਘ ਦਾ ਕਹਿਣਾ ਹੈ ਕਿ ਸਾਂਬਰ ਨੂੰ ਕਥਲੋਰ ਦੇ ਜੰਗਲਾਂ ਵਿੱਚ ਛੱਡ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਧੁੰਦ ਕਾਰਨ ਇਹ ਜੰਗਲੀ ਜੀਵ ਭਟਕ ਕੇ ਸ਼ਹਿਰ ਵੱਲ ਆ ਜਾਂਦੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਪਿੰਡ ਬਥਵਾਲਾ ਤੇ ਸ਼ਹਿਰ ਗੁਰਦਾਸਪੁਰ ਵਿਖੇ ਸਾਂਬਰ ਵੇਖੇ ਗਏ ਸਨ, ਜਿਨ੍ਹਾਂ ਦਾ ਵਣ ਵਿਭਾਗ ਵੱਲੋਂ ਰੈਸਕਿਊ ਕਰਕੇ ਉਹਨਾਂ ਨੂੰ ਜੰਗਲਾਂ ਵਿੱਚ ਛੱਡਿਆ ਗਿਆ ਸੀ।

LEAVE A REPLY

Please enter your comment!
Please enter your name here