ਪੰਜਾਬ ਨੰਗਲ-ਸ੍ਰੀ ਆਨੰਦਪੁਰ ਸਾਹਿਬ ਮਾਰਗ ਹੋਵੇਗੀ ਚਹੁ-ਮਾਰਗੀ/ ਸਿੱਖਿਆ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ/ ਖੂਨੀ ਮਾਰਗ ਵਜੋਂ ਜਾਣੀ ਜਾਂਦੀ ਹੈ ਸੜਕ By admin - February 3, 2026 0 2 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਨੰਗਲ-ਸ੍ਰੀ ਆਨੰਦਪੁਰ ਸਾਹਿਬ ਮਾਰਗ ਨੂੰ ਲੈ ਕੇ ਕੀਤੀ ਜਾ ਰਹੀ ਮਿਹਨਤ ਨੂੰ ਬੂਰ ਪੈ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸੜਕ ਨੂੰ ਚਹੁ-ਮਾਰਗੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਖੂਨੀ ਮਾਰਗ ਵਜੋਂ ਜਾਣੀ ਜਾਂਦੀ ਇਸ ਸੜਕ ਦੇ ਚਹੁ-ਮਾਰਗੀ ਹੋਣ ਦਾ ਰਸਤਾ ਖੁਲ੍ਹ ਗਿਆ ਹੈ। ਇਸ ਪ੍ਰੋਜੈਕਟ ਤਹਿਤ 11 ਪੇਂਡੂ ਖੇਤਰਾਂ ਦੀ ਜ਼ਮੀਨ ਐਕਵਾਇਰ ਹੋਵੇਗੀ, ਜਿਸ ਲਈ ਕਵਾਇਦ ਛੇਤੀ ਸ਼ੁਰੂ ਹੋਣ ਦੀ ਉਮੀਦ ਹੈ। ਉਧਰ ਇਸ ਨੋਟੀਫਿਕੇਸ਼ਨ ਤੋਂ ਸਥਾਨਕ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਇਸ ਸਬੰਧ ਵਿੱਚ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਲਗਾਤਾਰ ਕੇਂਦਰ ਤੋਂ ਮੰਗ ਕਰਦੇ ਆ ਰਹੇ ਸਨ ਕਿ ਇਸ ਰਸਤੇ ਨੂੰ ਜਲਦੀ ਤੋਂ ਜਲਦੀ ਚਾਰ ਮਾਰਗੀ ਬਣਾਇਆ ਜਾਵੇ ਤਾਂ ਜੋ ਅਕਸਰ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਉਹ ਇਸ ਸਬੰਧ ਵਿੱਚ ਮੰਤਰੀਆਂ ਅਤੇ ਉੱਚ ਪੱਧਰੀ ਅਧਿਕਾਰੀਆਂ ਨਾਲ ਦਿੱਲੀ ਵਿੱਚ ਲਗਾਤਾਰ ਮੀਟਿੰਗਾਂ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਜ਼ਮੀਨ ਪ੍ਰਾਪਤੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰ ਨੇ ਹੁਣ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।