ਸੰਗਰੂਰ ਦੇ ਪਿੰਡ ਰੋਗਲਾ ਵਾਸੀਆਂ ਦਾ ਸਖਤ ਫੈਸਲਾ/ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣ ’ਤੇ ਪਾਬੰਦੀ/ ਮੁੰਡੇ ਦੇ ਪਰਿਵਾਰ ਦੇ ਬਾਈਕਾਟ ਦਾ ਕੀਤਾ ਐਲਾਨ

0
1

ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਵਾਸੀਆਂ ਨੇ ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਪਿੰਡ ਦੀ ਹੀ ਕੁੜੀ ਨਾਲ ਵਿਆਹ ਕਰਵਾਉਣ ਵਾਲਿਆਂ ਦੇ ਸਮਾਜਕ ਬਾਈਕਾਟ ਦਾ ਹੁਕਮ ਸੁਣਾਇਆ ਹੈ। ਖਬਰਾਂ ਮੁਤਾਬਕ ਪਿੰਡ ਦੇ ਇਕ ਨੌਜਵਾਨ ਨੇ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਇਆ ਸੀ, ਜਿਸ ਦੇ ਸਦਮੇ ਕਾਰਨ ਲੜਕੀ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਮਤਾ ਪਾਸ ਕਰ ਕੇ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣ ਵਾਲਿਆਂ ਦੇ ਸਮਾਜਕ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਵੀ ਇਸ ਮਾਮਲੇ ਵਿਚ ਕਾਰਵਾਈ ਮੰਗੀ ਹੈ।
ਜਾਣਕਾਰੀ ਅਨੁਸਾਰ ਪਿੰਡ ਰੋਗਲਾ ਵਿਖੇ ਕੁਝ ਸਮਾਂ ਪਹਿਲਾਂ ਇੱਕ ਨੌਜਵਾਨ ਵੱਲੋਂ ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਜਿਸ ਨੂੰ ਲੈ ਕੇ ਜਿੱਥੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇਤਰਾਜ ਜਾਹਿਰ ਕੀਤਾ ਉੱਥੇ ਹੀ ਪਿੰਡ ਵਾਸੀਆਂ ਨੇ ਵੀ ਇਤਰਾਜ਼ ਜਾਹਿਰ ਕੀਤਾ।
ਪਰਿਵਾਰਿਕ ਮੈਂਬਰਾਂ ਦੇ ਇਲਜ਼ਾਮ ਹਨ ਕਿ ਉਕਤ ਲੜਕੀ ਅਤੇ ਲੜਕੇ ਦੇ ਵਿਆਹ ਤੋਂ ਬਾਅਦ ਲੜਕੀ ਦੇ ਮਾਤਾ ਪਿਤਾ ਦੀ ਸਦਮੇ ਵਿੱਚ ਦੋਵਾਂ ਦੀ ਮੌਤ ਹੋ ਗਈ ਅਤੇ ਹੁਣ ਪਿੰਡ ਦੀ ਪੰਚਾਇਤ ਨੇ ਪਿੰਡ ਅੰਦਰ ਵੱਡਾ ਇਕੱਠ ਕਰਕੇ ਪਿੰਡ ਦੀ ਸਹਿਮਤੀ ਦੇ ਨਾਲ ਇੱਕ ਮਤਾ ਪਾਸ ਕਰ ਦਿੱਤਾ ਕਿ ਉਕਤ ਲੜਕਾ ਅਤੇ ਲੜਕੀ ਨੂੰ ਪਿੰਡ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ ਅਤੇ ਉਹਨਾਂ ਦਾ ਬਾਈਕਾਟ ਕੀਤਾ ਜਾਵੇ, ਨਹੀਂ ਤਾਂ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੰਚਾਇਤ ਨੇ ਵੀ ਇਹੋ ਪੱਖ ਰੱਖਿਆ ਕਿ ਪ੍ਰਸ਼ਾਸਨ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਵੇ। ਦੱਸ ਦਈਏ ਕਿ ਉਕਤ ਲੜਕਾ ਪਰਿਵਾਰ ਕੈਮਰੇ ਮੂਹਰੇ ਜਾਂ ਪੰਚਾਇਤ ਮੂਹਰੇ ਆਉਣ ਲਈ ਤਿਆਰ ਨਹੀਂ ਹੈ।

LEAVE A REPLY

Please enter your comment!
Please enter your name here