ਗੁਰਦਾਸਪੁਰ ’ਚ ਸਕੂਲੀ ਬੱਸ ਨਾਲ ਹਾਦਸਾ/ ਬੱਚਿਆਂ ਦਾ ਬਾਲ ਬਾਲ ਬਚਾਅ/ ਸਿੱਖਿਆ ਅਧਿਕਾਰੀ ਵੱਲੋਂ ਜਾਂਚ ਬਾਦ ਕਾਰਵਾਈ ਦਾ ਭਰੋਸਾ

0
1

 

ਗੁਰਦਾਸਪੁਰ ਅਧੀਨ ਆਉਂਦੇ ਦੀਨਾਨਗਰ ਵਿਖੇ ਅੱਜ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਇਕ ਨਾਮੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਗਨੀਮਤ ਇਹ ਰਹੀ ਕਿ ਬੱਸ ਵਿਚ ਸਵਾਰ ਬੱਚਿਆਂ ਦਾ ਬਾਲ ਬਾਲ ਬਚਾਅ ਹੋ ਗਿਆ। ਹਾਦਸੇ ਤੋਂ ਬਾਦ ਬੱਸ ਅੰਦਰ ਚੀਕ-ਚਿਹਾੜੇ ਦਾ ਮਾਹੌਲ ਬਣ ਗਿਆ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕੀਤੀ। ਉਧਰ ਘਟਨਾ ਤੇ ਚਿੰਤਾ ਜਾਹਰ ਕਰਦਿਆਂ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਕੂਲ ਪ੍ਰਬੰਧਕਾਂ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਕਾਰ ਨੂੰ ਬਚਾਂਉਦਿਆ ਵਾਪਰਿਆ ਹੈ। ਸੀਸੀਟੀਵੀ ਵਿਚ ਅਜਿਹਾ ਕੁੱਝ ਦਿਖਾਈ ਨਾ ਦੇਣ ਬਾਰੇ ਪੁੱਛੇ ਜਾਣ ਤੇ ਸਕੂਲ ਪ੍ਰਬੰਧਕਾਂ ਨੇ ਵੀ ਮਾਮਲੇ ਦੀ ਜਾਂਚ ਕਰਵਾ ਕੇ ਡਰਾਈਵਰ ਖਿਲਾਫ ਬਣਦੀ ਕਾਰਵਾਈ ਦੀ ਗੱਲ ਕਹੀ ਹੈ। ਉਧਰ ਹਾਦਸੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮਾਮਲੇ ਦੀ ਜਾਂਚ ਕਰਵਾ ਕੇ ਡਰਾਈਵਰ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here