ਪੰਜਾਬ ਅਮਰੀਕਾ ਨਾਲ ਵਪਾਰ ਸਮਝੌਤੇ ਤੋਂ ਭੜਕੇ ਕਿਸਾਨ/ ਸਵਰਨ ਪੰਧੇਰ ਨੇ ਚੁੱਕ ਦਿੱਤੇ ਵੱਡੇ ਸਵਾਲ/ ਕੇਂਦਰ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ By admin - February 4, 2026 0 2 Facebook Twitter Pinterest WhatsApp ਭਾਰਤ ਸਰਕਾਰ ਦੇ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਮਸਲਾ ਗਰਮਾ ਗਿਆ ਹੈ। ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਫੈਸਲੇ ਖਿਲਾਫ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲ ਤਿੱਥੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਟੇਢੇ ਢੰਗ ਨਾਲ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਨੂੰ ਪੂਰੀ ਤਰ੍ਹਾਂ ਲੁਟਾ ਦਿੱਤਾ ਹੈ ਜਦਕਿ ਭਾਜਪਾ ਆਗੂ ਗਲਤ ਬਿਆਨੀ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਨੇ। ਉਧਰ ਵਿਰੋਧੀ ਧਿਰਾਂ ਨੇ ਵੀ ਇਸ ਮਾਮਲੇ ਵਿਚ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਚੁੱਪ-ਚੁਪੀਤੇ ਕੀਤੇ ਫੈਸਲੇ ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰਾਂ ਨੇ ਇਸ ਫੈਸਲਾ ਨੂੰ ਟਰੰਪ ਦੇ ਦਬਾਅ ਹੇਠ ਆ ਕੇ ਲਿਆ ਫੈਸਲਾ ਕਰਾਰ ਦਿੱਤਾ ਹੈ।