ਨਾਭਾ ਦੇ ਸ਼ਾਹੀ ਪਰਿਵਾਰ ਨੂੰ ਮਿਲੇ ਹਰਿਆਣਾ ਸੀਐਮ ਸੈਣੀ/ ਦਸਤਾਰਬੰਦੀ ਪ੍ਰੋਗਰਾਮ ਸਬੰਧੀ ਦਿੱਤੀ ਵਧਾਈ/ ਪੁਰਾਤਨ ਪਰੰਪਰਾ ਨੂੰ ਬਰਕਰਾਰ ਰੱਖਣ ਦੀ ਕੀਤੀ ਪ੍ਰਸੰਸਾ

0
1

 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਨਾਭਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਅਭੇਉਦੇ ਪ੍ਰਤਾਪ ਅਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨੂੰ ਬੀਤੇ ਦਿਨ ਹੇ ਦਸਤਾਰ ਬੰਦੀ ਸਮਾਗਮ ਦੀ ਵਧਾਈ ਦਿੱਤੀ।
ਇਸ ਮੌਕੇ ਉਨ੍ਹਾਂ ਸ਼ਾਹੀ ਪਰਿ ਵਾਰ ਵੱਲੋਂ ਆਪਣੀ ਪੁਰਾਤਨ ਪਰੰਪਰਾ ਨੂੰ ਬਰਕਰਾਰ ਰੱਖਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪਰਿਵਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਲਈ ਉਹ ਵਧਾਈ ਦੇਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲ ਤਿੱਖੇ ਹਮਲੇ ਵੀ ਕੀਤੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਵਿਵਸਥਾ ਦਿਨੋਂ ਦਿਨ ਫੇਲ ਹੁੰਦੀ ਜਾ ਰਹੀ ਹੈ। ਇੱਥੇ ਆਏ ਦਿਨ ਵਿਆਹਾਂ ਦੇ ਦੌਰਾਨ ਕਤਲ ਅਤੇ ਗੋਲੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਾ ਪੂਰੇ ਕਰਨ ਵਿਚ ਅਸਫਲ ਸਾਬਤ ਹੋਈ ਹੈ। ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਜੇਕਰ ਆਉਂਦੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਭਾਜਪਾ ਸਰਕਾਰ ਪੰਜਾਬ ਨੂੰ ਬੁਲੰਦੀਆਂ ਵੱਲ ਲੈ ਕੇ ਜਾਵੇਗੀ। ਮਜੀਠੀਆ ਨੂੰ ਜ਼ਮਾਨਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਅਦਾਲਤੀ ਮਾਮਲਾ ਹੈ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

LEAVE A REPLY

Please enter your comment!
Please enter your name here