ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦਾ ਮਾਮਲਾ ਗਰਮਾਇਆ/ ਸਾਬਕਾ ਜਥੇਦਾਰ ਨੇ ਐਸਜੀਪੀਸੀ ’ਤੇ ਲਾਏ ਗੰਭੀਰ ਇਲਜ਼ਾਮ/ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ

0
3

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਐਸਜੀਪੀਸੀ ਉਤੇ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਕੋਡੀਆਂ ਭਾਅ ਉਤੇ ਵੇਚਣ ਦੇ ਇਲਜਾਮ ਲਾਏ ਹਨ। ਆਪਣੇ ਗ੍ਰਹਿ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਨੇ ਪਹਿਲਾਂ ਵੀ ਗੁਰਦੁਆਰਾ ਸਾਹਿਬ ਦੀ ਕਰੋੜਾਂ ਰੁਪਏ ਦੀ ਜ਼ਮੀਨ ਬਾਦਲਾਂ ਰਾਹੀਂ ਕੀਮਤੀ ਜ਼ਮੀਨ ਲੁਟਾਈ ਸੀ ਅਤੇ ਹੁਣ ਫਿਰ ਕਰੋੜਾਂ ਦੀ ਜ਼ਮੀਨ ਲੁਕਵੇਂ ਤਰੀਕੇ ਨਾਲ ਵੇਚ ਦਿੱਤੀ ਗਈ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਗੰਭੀਰ ਇਲਜਾਮ ਲਾਉਂਦਿਆਂ ਇਸ ਮਾਮਲੇ ਸਬੰਧੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here