ਸੰਗਰੂਰ ’ਚ CM ਰਿਹਾਇਸ਼ ਅੱਗੇ ਕਿਸਾਨਾਂ ਦਾ ਧਰਨਾ/ ਸ਼ੰਭੂ ਬਾਰਡਰ ’ਤੇ ਹੋਏ ਨੁਕਸਾਨ ਦਾ ਮੰਗਿਆ ਹਿਸਾਬ

0
2

ਕਿਸਾਨਾਂ ਵੱਲੋਂ ਅੱਜ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ। ਧਰਨਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਮਲ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੁੱਖ ਮੰਤਰੀ ਮਾਨ ਤੋਂ ਸ਼ੰਭੂ ਬਾਰਡਰ ਤੋਂ ਧਰਨਾ ਉਠਾਉਣ ਵੇਲੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਉਨਾਂ ਦੇ ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ ਵਿੱਚ ਕਈ ਕਿਸਾਨ ਸ਼ਹੀਦ ਹੋਏ ਸਨ ਉਹਨਾਂ ਦੇ ਲਈ ਉਹਨਾਂ ਨੇ ਪੰਜਾਬ ਸਰਕਾਰ ਤੋਂ ਉਹਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮੁਆਵਜੇ ਦੀ ਮੰਗ ਵੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ੰਬੂ ਬਾਰਡਰ ਦੇ ਸੰਘਰਸ਼ ਦੌਰਾਨ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਭਾਈ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਮਾਫੀ ਦੀ ਗੱਲ ਹੋਵੇ ਜਾਂ ਫਿਰ ਨਵੇਂ ਡਿਜੀਟਲ ਮੀਟਰਾਂ ਦੀ ਗੱਲ ਹੋਵੇ ਇਨਾ ਮੁੱਦਿਆਂ ਉੱਪਰ ਵੀ ਕਿਸਾਨ ਜਥੇਬੰਦੀ ਪੰਜਾਬ ਸਰਕਾਰ ਤੋਂ ਇਹ ਮੰਗ ਕਰਦੀ ਹੈ ਕਿ ਇਹਨਾਂ ਉੱਪਰ ਵੀ ਗੌਰ ਕੀਤਾ ਜਾਵੇ ਅਤੇ ਕਿਸਾਨਾਂ ਦੇ ਨਾਲ ਬੈਠ ਕੇ ਉਹਨਾਂ ਦੀਆਂ ਇਹਨਾਂ ਮੰਗਾਂ ਤੇ ਗੌਰ ਕੀਤੀ ਜਾਵੇ ਕਿਉਂਕਿ ਇੱਕ ਸਾਲ ਹੀ ਰਹਿ ਗਿਆ ਹੈ ਮੌਜੂਦਾ ਸਰਕਾਰ ਨੇ ਕਿਸਾਨਾਂ ਲਈ ਕੋਈ ਵੱਡੇ ਪੈਕੇਜ ਜਾਂ ਵਾਅਦੇ ਪੂਰੇ ਨਹੀਂ ਕੀਤੇ ਜਿੰਨਾ ਕਰਕੇ ਉਹ ਮੰਗ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੌਰਾਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here