ਮੋਗਾ ’ਚ ਨੌਜਵਾਨ ਨੂੰ ਹਥਿਆਰ ਦੀ ਨੁਮਾਇੰਸ਼ ਪਈ ਮਹਿੰਗੀ/ ਪੁਲਿਸ ਨੇ ਗ੍ਰਿਫਤਾਰ ਕਰ ਕੇ ਜਾਂਚ ਕੀਤੀ ਸ਼ੁਰੂ

0
1

ਮੋਗਾ ਅਧੀਨ ਆਉਂਦੇ ਥਾਣਾ ਬੱਧਨੀ ਕਲਾ ਦੀ ਪੁਲਿਸ ਨੇ ਹਥਿਆਰਾਂ ਦੇ ਪ੍ਰਦਰਸ਼ਨ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨੌਜਵਾਨ ਨੇ ਹਥਿਆਰ ਪਰਮੋਟ ਕਰਦੀ ਵੀਡੀਓ ਵਾਇਰਲ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਮਨਪ੍ਰੀਤ ਸਿੰਘ ਉਰਫ਼ ਰਵੀ, ਵਾਸੀ ਪਿੰਡ ਲੋਪੋਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ 12 ਬੋਰ ਬੰਦੂਕ ਨਾਲ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜਮ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ 12 ਬੋਰ ਬੰਦੂਕ ਉਸਦੇ ਪਿਤਾ ਜੋਗਿੰਦਰ ਸਿੰਘ ਦੀ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਬੰਦੂਕ ਦੀ ਬਰਾਮਦਗੀ ਕੀਤੀ ਜਾਵੇਗੀ ਅਤੇ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here