
ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦੇ ਵਾਸੀ ਸੀਵਰੇਜ ਦੀ ਸਮੱਸਿਆ ਤੋਂ ਡਾਢੇ ਪ੍ਰੇਸ਼ਾਨ ਹਨ। ਹਾਲਤ ਇਹ ਹੈ ਕਿ ਇੱਥੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਅੱਗੇ ਇਕੱਠਾ ਹੋਏ ਗੰਦੇ ਪਾਣੀ ਨੇ ਛੱਪੜ ਦਾ ਰੂਪ ਅਖਤਿਆਰ ਕਰ ਲਿਆ ਹੈ, ਜਿਸ ਦੇ ਚਲਦਿਆਂ ਬੱਚਿਆਂ ਤੇ ਅਧਿਆਪਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਸਥਾਨਕ ਵਾਸੀਆਂ ਦਾ ਇਲਜਾਮ ਹੈ ਕਿ ਸਾਬਕਾ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸਮੱਸਿਆ ਦੇ ਹੱਲ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦਿੱਤੀਆਂ ਪਰ ਮਸਲਾ ਹੱਲ ਨਹੀਂ ਹੋਇਆ। ਸਰਪੰਚ ਨੇ ਇਸ ਲਈ ਸਬੰਧਤ ਠੇਕੇਦਾਰ ਨੂੰ ਜ਼ਿੰਮੇਵਾਰ ਦੱਸਿਆ ਹੈ ਜਦਕਿ ਠੇਕੇਦਾਰ ਨੇ ਦੋਸ਼ ਨਕਾਰਦਿਆਂ ਗੰਦੇ ਪਾਣੀ ਲਈ ਸੀਵਰੇਜ ਦੀ ਸਹੀ ਢੰਗ ਨਾਲ ਸਫਾਈ ਨਾ ਹੋਣ ਨੂੰ ਜ਼ਿੰਮੇਵਾਰ ਦੱਸਿਆ ਹੈ।


