ਪੰਜਾਬ ਪੁਲਿਸ ਦੇ ਹੈੱਡ ਕੁਆਟਰ ਪਹੁੰਚੇ ਸੁਖਬੀਰ ਬਾਦਲ/ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ/ ਪਰਿਵਾਰ ਨੂੰ ਤੰਗ ਕਰਨ ਦੇ ਹਵਾਲੇ ਨਾਲ ਗ੍ਰਿਫਤਾਰੀ ਦੀ ਪੇਸ਼ਕਸ਼

0
2

 

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਪੰਜਾਬ ਪੁਲਿਸ ਦੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਪਾਵਨ ਸਰੂਪ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਖਿਲਾਫ ਸਾਜ਼ਿਸ਼ਾਂ ਦੇ ਇਲਜਾਮ ਵੀ ਲਾਏ। ਸੁਖਬੀਰ ਬਾਦਲ ਦਾ ਕਹਿਣਾ ਸੀ ਕਿ ਸਰਕਾਰ ਇਸ ਮਾਮਲੇ ਵਿੱਚ ਉਨ੍ਹਾਂ ਦੇ ਸੀਏ ਸਤਵਿੰਦਰ ਸਿੰਘ ਕੋਹਲੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਦੁਬਾਰਾ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
ਸੁਖਬੀਰ ਬਾਦਲ ਨੇ ਡੀਜੀਪੀ ਨੂੰ ਨਿਰਪੱਖ ਜਾਂਚ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਇਸ ਲਈ ਉਹ ਖੁਦ ਦੀ ਗ੍ਰਿਫਤਾਰੀ ਦੇਣ ਆਏ ਹਨ ਅਤੇ ਜਦੋਂ ਤਕ ਪਰਚਾ ਨਹੀਂ ਹੋ ਜਾਂਦਾ, ਉਹ ਵਾਪਸ ਨਹੀਂ ਜਾਣਗੇ। 328 ਕਾਪੀਆਂ ਮਾਮਲੇ ਵਿੱਚ ਐਸਆਈਟੀ ਬਣਾ ਕੇ ਅਤੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਕੇਸ ਦਰਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪੁਲਿਸ ਟੀਮ ਮੇਰੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਕਰ ਰਹੀ ਹੈ, ਭਾਵੇਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਸ ਦੇ ਬਹਾਨੇ ਐੱਸ.ਆਈ.ਟੀ. ਕਈ ਅਕਾਲੀ ਲੀਡਰਾਂ ਦੀ ਰੇਕੀ ਕਰ ਰਹੀ ਹੈ, ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਮੈਂ ਖੁਦ ਤੁਹਾਡੇ ਦਫਤਰ ਪਹੁੰਚਿਆ ਹਾਂ ਅਤੇ ਜੋ ਵੀ ਪੁੱਛਗਿੱਛ ਕਰਨੀ ਹੈ ਮੇਰੇ ਤੋਂ ਕੀਤੀ ਜਾ ਸਕਦੀ ਹੈ। ਇਸੇ ਦੌਰਾਨ ਸੁਖਬੀਰ ਬਾਦਲ ਨੇ ਕਈ ਅਕਾਲੀ ਆਗੂ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here