ਦੀਨਾਨਗਰ ਹਲਕਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ/ ਅਰਸੇ ਤੋਂ ਲਟਕੇ ਨਹਿਰ ਦੇ ਪੁੱਲ ਦਾ ਕੰਮ ਸ਼ੁਰੂ/ ਹਲਕਾ ਇੰਚਾਰਜ ਨੇ ਲਿਆ ਕੰਮ ਦਾ ਜਾਇਜ਼ਾ

0
2

ਹਲਕਾ ਦੀਨਾਨਗਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹਲਕੇ ਦੇ ਪਿੰਡ ਧਮੁਰਾਈ ਵਿਖੇ ਬਣੀ ਬਾਰੀ ਦੁਆਬ ਨਹਿਰ ਤੇ ਬਣੇ ਪੁਲ ਦੀ ਸਲੈਪ ਬਣਾਉਣ ਦਾ ਰਸਮੀ ਕੰਮ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸੁਰਖਿਆ ਕਾਰਨਾਂ ਅਤੇ ਹੋਰ ਅੜਚਨਾਂ ਕਾਰਨ ਇਸ ਪੁਲ ਨੂੰ ਬੰਦ ਕਰ ਦਿੱਤਾ ਗਿਆ ਸੀ। ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚ ਬਣਿਆ ਇਹ ਪੁੱਲ ਬਣਨ ਤੋਂ ਕੁਝ ਸਮੇਂ ਬਾਅਦ ਹੀ ਟੁੱਟ ਗਿਆ ਸੀ ਪੁਰ ਹੁਣ ਅਧੂਰੇ ਪਏ ਧਮਰਾਈ ਪੁਲ ਦੀ ਸਲੈਬ ਪਾਉਣ ਦਾ ਕੰਮ ਅੱਜ ਰਸਮੀ ਤੌਰ ‘ਤੇ ਸ਼ੁਰੂ ਹੋ ਗਿਆ ਹੈ।
ਇਸ ਮੌਕੇ ‘ਆਪ’ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਕੰਮ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਇਸ ਪੁਲ ਨੂੰ ਆਮ ਜਨਤਾ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਪੁਲ ਦੀ ਮੁੱਖ ਸਲੈਬ ਪਾਉਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪੁਲ ਕਈ ਸਾਲਾਂ ਤੋਂ ਅਧੂਰਾ ਹੋਣ ਕਾਰਨ ਇਲਾਕੇ ਦੇ ਲੋਕਾਂ ਲਈ ਮੁਸੀਬਤ ਦਾ ਸਬੱਬ ਬਣਿਆ ਹੋਇਆ ਸੀ। ਸ਼ਮਸ਼ੇਰ ਸਿੰਘ ਨੇਂ ਸਲੈਬ ਪੈਣ ਤੋਂ ਬਾਅਦ ਲੋੜੀਂਦੇ ਸਮੇਂ ਅੰਦਰ ਸੜਕ ਤਿਆਰ ਕਰਕੇ ਇੱਕ ਮਹੀਨੇ ਵਿੱਚ ਟ੍ਰੈਫਿਕ ਸ਼ੁਰੂ ਕਰ ਦਿੱਤੀ ਜਾਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਨੇ  ਅਤੇ ਇਲਾਕੇ ਦੇ ਲੋਕਾਂ ਨੇ ਕਿਹਾ”ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਇਹ ਪ੍ਰੋਜੈਕਟ ਸਾਲਾਂ ਤੋਂ ਲਟਕ ਰਿਹਾ ਸੀ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਸਹੂਲਤਾਂ ਲਈ ਵਚਨਬੱਧ ਹੈ। ਅਸੀਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿੱਥੇ ਸਮੇਂ ਅੰਦਰ ਪੁਲ ਚਾਲੂ ਕੀਤਾ ਜਾਵੇ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲ ਦੇ ਚਾਲੂ ਹੋਣ ਨਾਲ ਕਈ ਪਿੰਡਾਂ ਦਾ ਸੰਪਰਕ ਸੌਖਾ ਹੋ ਜਾਵੇਗਾ ਅਤੇ ਸਮੇਂ ਦੀ ਵੀ ਬਚਤ ਹੋਵੇਗੀ।

LEAVE A REPLY

Please enter your comment!
Please enter your name here