ਗੁਰਦਾਸਪੁਰ ’ਚ ਭਾਜਪਾ ਆਗੂਆਂ ਦਾ ਪ੍ਰਦਰਸ਼ਨ/ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

0
1

ਸੰਸਦ ਦੇ ਬਾਹਰ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਾਲੇ ਹੋਈ ਤਕਰਾਰ ਦੇ ਮੁੱਦੇ ’ਤੇ ਸਿਆਸਤ ਗਰਮਾ ਗਈ ਹੈ। ਇਸੇ ਨੂੰ ਲੈ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਭਾਜਪਾ ਆਗੂਆਂ ਨੇ ਕਾਂਗਰਸ ਖਿਲਾਫ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦਾ ਪੁਤਲਾ ਫੂਕਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਵਰਤੀ ਭਾਸ਼ਾ ਨਿੰਦਣਯੋਗ ਹੈ, ਜਿਸ ਨੂੰ ਦੇਸ਼ ਦੇ ਲੋਕ ਲੋਕ ਬਰਦਾਸ਼ਤ ਨਹੀਂ ਕਰਨਗੇ।  ਪ੍ਰਦਰਸ਼ਨ ਕਰਨ ਵਾਲਿਆਂ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਦੀਨਾ ਨਗਰ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੀ ਰੇਨੂ ਕਸ਼ਅਪ, ਮੀਡੀਆ ਇਨਚਾਰਜ ਅੰਕੁਸ਼ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਮੌਜੂਦ ਰਹੇ।

LEAVE A REPLY

Please enter your comment!
Please enter your name here