ਸਰਹਿੰਦ ਜੀਆਰਪੀ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਪਲੇਟਫਾਰਮ ਦੀ ਚੈਕਿੰਗ ਦੌਰਾਨ ਇੱਕ ਕਿਲੋ ਅਫੀਮ ਬਰਾਮਦ

0
1

ਸਰਹਿੰਦ ਜੀਆਰਪੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਪਲੇਟਫਾਰਮ ਤੇ ਚੈਕਿੰਗ ਦੌਰਾਨ ਇੱਕ ਕਿਲੋ ਅਫੀਮ ਬਰਾਮਦ ਕੀਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਲਤ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਾਸ਼ੀ ਲਈ ਜਾ ਰਹੀ ਸੀ, ਜਿਸ ਦੌਰਾਨ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਦੌਰਾਨ ਇਕ ਕਿਲੋ ਅਫੀਮ ਬਰਾਮਦ ਹੋਈ ਹੈ। ਫੜੇ ਗਏ ਮੁਲਜਮ ਦੀ ਪਛਾਣ ਸੰਜੀਦ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਝਾਰਖੰਡ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਗਰੀਵ ਚੰਦ ਨੇ ਰੇਲਵੇ ਪੁਲਿਸ ਵੱਲੋਂ ਭੈੜੇ ਅਨਸਰਾਂ ਉਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੇ ਪਲੇਟਫਾਰਮ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ ਇਕ 29 ਸਾਲਾ ਵਿਅਕਤੀ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਤਲਾਸ਼ੀ ਲਈ ਗਈ ਤਾਂ ਉਸ ਕੋਲ ਮੌਜੂਦ ਬੈੱਗ ਵਿਚੋਂਇੱਕ ਕਿਲੋ ਅਫੀਮ ਬਰਾਮਦ ਹੋਈ ਜਿਸ ਦੇ ਕਾਰਵਾਈ ਕਰਦਿਆਂ ਐਨਟੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here