ਪੰਜਾਬ ਫਰੀਦਕੋਟ ਦੇ ਵਿਧਾਇਕ ਵੱਲੋਂ ਮੰਡੀ ਸ਼ੈੱਡਾਂ ਦਾ ਨੀਂਹ ਪੱਥਰ/ 4 ਕਰੋੜ 10 ਲੱਖ ਨਾਲ ਬਣਾਏ ਜਾਣਗੇ 4 ਸਟੀਲ ਸ਼ੈੱਡ By admin - February 6, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸੂਬੇ ਭਰ ਅੰਦਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਬਣਨ ਵਾਲੇ 4 ਸ਼ਟੀਲ ਸ਼ੈੱਡਾਂ ਦਾ ਨੀਂਹ ਪੱਥਰ ਰੱਖਿਆ ਗਿਆ। 4 ਕਰੋੜ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਨ੍ਹਾਂ ਸ਼ੈੱਡਾਂ ਦੇ ਬਣਨ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲਣ ਲੱਗੇਗੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੇਖੋਂ ਨੇ ਕਿਹਾ ਕਿ ਇਨ੍ਹਾਂ ਸਟੀਲ ਸ਼ੈੱਡਾਂ ਦੇ ਬਣਨ ਨਾਲ ਫ਼ਸਲਾਂ ਦੀ ਸੰਭਾਲ, ਲੋਡਿੰਗ-ਅਨਲੋਡਿੰਗ ਅਤੇ ਮੌਸਮੀ ਪ੍ਰਭਾਵਾਂ ਤੋਂ ਬਚਾਵ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਆਉਣ ਤੋਂ ਪਹਿਲਾ ਇਹ ਸ਼ੈੱਡ ਬਣ ਕੇ ਤਿਆਰ ਹੋ ਜਾਣਗੇ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡ, ਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ’ਤੇ ਕੁੱਲ ਮਿਲਾ ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।