ਪੰਜਾਬ ਸਮਰਾਲਾ ਦੇ ਮੇਨ ਚੌਂਕ ਵਿੱਚ ਹਾਈਟੈਕ ਪੁਲਿਸ ਨਾਕਾ/ ਆਪਰੇਸ਼ਨ ਪ੍ਰਹਾਰ 2.0 ਤਹਿਤ 72 ਘੰਟਿਆਂ ਦੀ ਵਿਸ਼ੇਸ਼ ਕਾਰਵਾਈ By admin - February 10, 2026 0 1 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਸ਼ਰਾਰਤੀ ਅਨਸਰਾਂ ‘ਤੇ ਨੱਥ ਪਾਉਣ ਲਈ 72 ਘੰਟਿਆਂ ਲਈ ਚਲਾਏ ਗਏ ਵਿਸ਼ੇਸ਼ ਆਪਰੇਸ਼ਨ “ਪ੍ਰਹਾਰ 2.0” ਤਹਿਤ ਸਮਰਾਲਾ ਦੇ ਮੇਨ ਚੌਂਕ ਵਿੱਚ ਹਾਈਟੈਕ ਪੁਲਿਸ ਨਾਕਾ ਲਗਾਇਆ ਗਿਆ। ਇਸ ਨਾਕੇ ਦੀ ਅਗਵਾਈ ਐਸਪੀਡੀ ਪਵਨਜੀਤ ਚੌਧਰੀ ਵੱਲੋਂ ਕੀਤੀ ਗਈ, ਜਦਕਿ ਇਸ ਮੌਕੇ ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਅਤੇ ਐਸਐਚਓ ਹਰਵਿੰਦਰ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਰਹੀ। ਨਾਕੇ ਦੌਰਾਨ ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ ਅਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਗਈ, ਤਾਂ ਜੋ ਕਿਸੇ ਵੀ ਅਪਰਾਧਕ ਗਤੀਵਿਧੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਪੀਡੀ ਪਵਨਜੀਤ ਚੌਧਰੀ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਖੰਨਾ ਡਾ. ਦਰਪਨ ਆਲੂਵਾਲੀਆ ਦੇ ਵਿਸ਼ੇਸ਼ ਨਿਰਦੇਸ਼ਾਂ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿਲਾ ਖੰਨਾ ਦੇ ਵੱਖ-ਵੱਖ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਹਾਈਟੈਕ ਨਾਕੇ ਲਗਾ ਕੇ ਅਪਰਾਧੀਆਂ ਅਤੇ ਸ਼ਰਾਰਤੀ ਤੱਤਾਂ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।