ਪੰਜਾਬ ਫਿਲੋਰ ਦੇ ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗੀ/ ਅੱਗ ਦੀ ਭੇਂਟ ਚੜ੍ਹਿਆ ਪਵਿੱਤਰ ਸਰੂਪ By admin - February 10, 2026 0 2 Facebook Twitter Pinterest WhatsApp ਫਿਲੌਰ ਦੇ ਪਿੰਡ ਨੇਹਰ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅੱਗ ਲੱਗਣ ਦੀ ਖਬਰ ਹੈ। ਇਸ ਘਟਨਾ ਵਿਚ ਪਵਿੱਤਰ ਸਰੂਪ ਅੱਗ ਵਿੱਚ ਦੀ ਭੇਂਟ ਚੜ੍ਹ ਗਏ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਤਰਨਾ ਦਲ ਦੇ ਨਿਹੰਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਨੇਹਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮੁਢਲੀ ਜਾਂਚ ਦੌਰਾਨ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਨ੍ਹਾਂ ਘਟਨਾ ਲਈ ਪਿੰਡ ਵਾਸੀਆਂ ਦੀ ਅਣਗਹਿਲੀ ਨੂੰ ਜ਼ਿੰਮੇਵਾਰ ਦਸਦਿਆਂ ਕਿਹਾ ਕਿ ਦੋ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਸਿੰਘ ਵਿਖੇ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਵਿੱਤਰ ਸਰੂਪਾਂ ਦੇ ਨੇੜੇ ਧੂਪ ਦੀਆਂ ਤੀਲਾ ਅਤੇ ਮਾਚਿਸ ਮਿਲੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪੁਲਿਸ ਜਾਂਚ ਵਿਚ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ, ਡੀਐਸਪੀ ਭਰਤ ਮਸੀਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੇ ਲੋਕਾਂ ਨੇ ਸਮੇਂ ਸਿਰ ਕਾਬੂ ਪਾ ਲਿਆ ਸੀ, ਪਰ ਇਸ ਘਟਨਾ ਵਿੱਚ ਪਵਿੱਤਰ ਸਰੂਪ ਸੜ ਗਏ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।