ਪੰਜਾਬ ਸੰਗਰੂਰ ਪੁਲਿਸ ਵੱਲੋਂ ਸ਼ਹਿਰ ਅੰਦਰ ਸਖਤ ਨਾਕੇਬੰਦੀ/ ਪਰਹਾਰ ਟੂ ਤਹਿਤ ਮਾੜੇ ਅਨਸਰਾਂ ਦੀ ਕੀਤੀ ਜਾਂਚ By admin - February 10, 2026 0 2 Facebook Twitter Pinterest WhatsApp ਸੰਗਰੂਰ ਪੁਲਿਸ ਵੱਲੋਂ ਆਪਰੇਸ਼ਨ ਪਰਵਾਰ ਟੂ ਤਹਿਤ ਜ਼ਿਲ੍ਹੇ ਭਰ ਅੰਦਰ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਵੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਆਪਰੇਸ਼ਨ ਪਰਹਾਰ ਤਹਿਤ ਸਮਾਜ ਵਿਰੋਧੀ ਅਨਸਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸ ਦੌਰਾਨ ਕਈ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਹੈ ਅਤੇ ਕੁੱਝ ਲੋਕਾਂ ਨੂੰ ਪੁਛਗਿੱਛ ਲਈ ਹਿਰਾਸਤ ਵਿਚ ਵੀ ਲਿਆ ਗਿਆ ਹੈ।