ਪੰਜਾਬ ਮੋਗਾ ਦੇ ਪਿੰਡ ਕੈਲਾਂ ’ਚ ਵਿਅਕਤੀ ਦਾ ਕਤਲ/ ਪਤਨੀ ਨਾਲ ਸਬੰਧਾਂ ਦੇ ਸ਼ੱਕ ਤਹਿਤ ਮਾਰੀ ਗੋਲੀ/ ਘਰ ਅੰਦਰ ਦਾਖਲ ਹੋ ਕੇ ਅੰਜ਼ਾਮ ਦਿੱਤੀ ਵਾਰਦਾਤ By admin - February 11, 2026 0 1 Facebook Twitter Pinterest WhatsApp ਮੋਗਾ ਅਧੀਨ ਆਉਂਦੇ ਧਰਮਕੋਟ ਦੇ ਪਿੰਡ ਕੈਲਾਂ ਵਿਖੇ ਬੀਤੀ ਦੇਰ ਸ਼ਾਮ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਕ ਸਖਸ਼ ਨੇ ਆਪਣੇ ਗੁਆਢੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਵਜ੍ਹਾ ਪ੍ਰੇਮ ਸਬੰਧਾਂ ਦਾ ਸ਼ੱਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਭਰਪੂਰ ਸਿੰਘ ਨਾਮ ਦੇ ਸ਼ਖਸ਼ ਨੂੰ ਆਪਣੇ ਗੁਆਢੀ ਇੰਦਰਜੀਤ ਸਿੰਘ ਦੇ ਆਪਣੀ ਪਤਨੀ ਨਾਲ ਪ੍ਰੇਮ ਸਬੰਧਾਂ ਦਾ ਸ਼ੱਕ ਸੀ, ਜਿਸ ਦੇ ਚਲਦਿਆਂ ਉਸ ਨੇ ਇੰਦਰਜੀਤ ਸਿੰਘ ਨੂੰ ਆਪਣੇ ਘਰ ਆਉਣ ਤੋਂ ਮਨ੍ਹਾਂ ਕੀਤਾ ਸੀ, ਇਸੇ ਦੀ ਰੰਜ਼ਿਸ਼ ਦੇ ਚਲਦਿਆਂ ਇੰਦਰਜੀਤ ਸਿੰਘ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਭਰਪੂਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਭਰਪੂਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਨਾਲ ਪੜੋਸ ਵਿੱਚ ਰਹਿੰਦੇ ਇੰਦਰਜੀਤ ਸਿੰਘ ਦੇ ਸੰਬੰਧ ਸਨ। ਜਦੋਂ ਭਰਪੂਰ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਇੰਦਰਜੀਤ ਸਿੰਘ ਨੂੰ ਆਪਣੇ ਘਰ ਆਉਣ ਤੋਂ ਸਖ਼ਤ ਮਨਾਂ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਰੰਜਿਸ਼ ਬਣ ਗਈ ਸੀ। ਮੰਗਲਵਾਰ ਸ਼ਾਮ ਇੰਦਰਜੀਤ ਸਿੰਘ ਨੇ ਕਥਿਤ ਤੌਰ ‘ਤੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ 32 ਬੋਰ ਲਾਇਸੈਂਸੀ ਰਿਵਾਲਵਰ ਨਾਲ ਭਰਪੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਭਰਪੂਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਧਰਮਕੋਟ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਸੋਨੀ ਨਾਮਕ ਵਿਅਕਤੀ, ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਹੈ, ਨੇ ਆਪਣੇ ਲਾਇਸੈਂਸੀ .32 ਬੋਰ ਰਿਵਾਲਵਰ ਨਾਲ ਭਰਪੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦਰਜ ਕਰਕੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਤਕਨੀਕੀ ਤਰੀਕੇ ਨਾਲ ਵੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਚੁੱਕੀ ਹੈ ਅਤੇ ਜਾਂਚ ਜਾਰੀ ਹੈ। ਪੋਸਟਮਾਰਟਮ ਦੀ ਕਾਰਵਾਈ ਵੀ ਜਲਦ ਕੀਤੀ ਜਾਵੇਗੀ। ਪੁਲਿਸ ਵੱਲੋਂ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।