ਅੰਮ੍ਰਿਤਸਰ ’ਚ ਕਿਸਾਨਾਂ ਦਾ ਕੇਂਦਰ ਖਿਲਾਫ ਰੋਸ ਮਾਰਚ/ ਅਮਰੀਕਾ ਸਮਝੌਤੇ ਨੂੰ ਲੈ ਕੇ ਸਾੜੇ ਪੀਐਮ ਮੋਦੀ ਦੇ ਪੁਤਲੇ

0
1

ਭਾਰਤ ਦੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਆਵਾਜ ਉਠਾਈ ਜਾ ਰਹੀ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਜਥੇਬੰਦੀਆਂ ਨੇ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਸਮਝੌਤਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ, ਜਿਸ ਖਿਲਾਫ ਪੰਜਾਬ ਭਰ ਅੰਦਰ ਰੋਸ ਰੈਲੀਆਂ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਅੱਜ ਪ੍ਰਦਰਸ਼ਨ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਤੁਰੰਤ ਵਾਪਸ ਨਾ ਲਈਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਛੇੜਿਆ ਜਾਵੇਗਾ ਅਤੇ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸਾਨੀ ਮੁੱਦਿਆਂ ‘ਤੇ ਇੱਕਜੁੱਟ ਹੋਣ ਅਤੇ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ।

LEAVE A REPLY

Please enter your comment!
Please enter your name here