ਪੰਜਾਬ ਫਰੀਦਕੋਟ ਵਿਖੇ ਕੇਂਦਰ ’ਤੇ ਵਰ੍ਹੇ ਸਪੀਕਰ ਕੁਲਤਾਰ ਸੰਧਵਾਂ/ ਰਾਹੁਲ ਤੇ ਬਿੱਟੂ ਮਾਮਲੇ ਨੂੰ ਬੇਵਜ੍ਹਾ ਤੁਲ ਦੇਣ ਦੇ ਇਲਜ਼ਾਮ/ ਕਿਹਾ, ਧਿਆਨ ਭੜਕਾਉਣ ਦੀ ਕੋਸ਼ਿਸ਼ ’ਚ ਸਰਕਾਰ By admin - February 11, 2026 0 1 Facebook Twitter Pinterest WhatsApp ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਫਰੀਦਕੋਟ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਿਆਸੀ ਆਗੂਆਂ ਅੰਦਰ ਨੋਕ ਝੋਕ ਹੋ ਹੀ ਜਾਂਦੀ ਹੈ, ਪਰ ਕੇਂਦਰ ਸਰਕਾਰ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਦੇ ਮਾਮਲੇ ਨੂੰ ਬੇਵਜ੍ਹਾ ਤੁਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸਮੇਤ ਵੱਖ ਵੱਖ ਮੁੱਦਿਆਂ ਤੋਂ ਲੋਕਾਂ ਦੇ ਧਿਆਨ ਭੜਕਾਉਣਾ ਚਾਹੁੰਦੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਛੋਟੇ ਛੋਟੇ ਮੁੱਦਿਆਂ ਨੂੰ ਤੁਲ ਕੇ ਕੇ ਮਾਹੌਲ ਵਿਗਾੜਣ ਦੀ ਕੋਸ਼ਿਸ਼ ਵਿਚ ਹੈ। ਉਹਨਾਂ ਕਿਹਾ ਕਿ ਇੰਨੀ ਦਿਨੀ ਕੇਂਦਰ ਦੀ ਬੀਜੇਪੀ ਸਰਕਾਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਹੈ ਅਤੇ ਰਾਹੁਲ ਗਾਂਧੀ-ਰਵਨੀਤ ਸਿੰਘ ਬਿੱਟੂ ਦੇ ਵਿਵਾਦ ਨੂੰ ਤੂਲ ਦੇ ਕੇ ਉਸ ਵਿਰੋਧ ਤੋਂ ਧਿਆਨ ਭਟਕਾਉਂਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜੀਦਗੀ ਦੇ ਨਾਲ ਲੋਕਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ।