ਪਟਿਆਲਾ ਵਿਖੇ ਬਣੇਗਾ 256 ਬੈੱਡਾਂ ਵਾਲਾ ਟਰੋਮਾ ਸੈਂਟਰ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੱਖਿਆ ਨੀਂਹ ਪੱਥਰ

0
2

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਪਟਿਆਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਵਿਚ 82 ਕਰੋੜ ਦੀ ਲਾਗਤ ਨਾਲ ਬਣਨ ਵਾਲੇ 256 ਬੈਡਾਂ ਦੇ ਟਰੋਮਾ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਡੇਢ ਸਾਲ ਵਿੱਚ ਇਹ ਬਣ ਕੇ ਤਿਆਰ ਹੋ ਜਾਵੇਗਾ ਜਿਸ ਤੋਂ ਬਾਅਦ ਕਿਸੇ ਵੀ ਮਰੀਜ਼ ਨੂੰ ਐਮਰਜਂਸੀ ਸੇਵਾਵਾਂ ਦੇ ਚਲਦੇ ਚੰਡੀਗੜ੍ਹ ਜਾ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।
ਇਸ ਦੇ ਨਾਲ ਹੀ ਉਹਨਾਂ ਦੇ ਦੁਆਰਾ ਰੈਜੀਡੈਂਟ ਡਾਕਟਰਾਂ ਦੇ ਸਹੂਲਤ ਅਤੇ ਰਹਿਣ ਦੇ ਲਈ 15 ਕਰੋੜ ਰੁਪਏ ਦੀ ਲਾਗਤ ਦੇ ਨਾਲ ਬੰਨਣ ਜਾ ਰਹੇ ਬਿਲਡਿੰਗ ਦਾ ਵੀ ਨੀਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਹੁਣ ਤੋਂ ਮਰੀਜ਼ਾਂ ਦਾ ਬਿੱਲ ਜ਼ੀਰੋ ਆਵੇਗਾ ਕਿਸੇ ਨੂੰ ਵੀ ਕਿਸੇ ਵੀ ਤਰਹਾਂ ਦਾ ਕੋਈ ਚਾਰਜ ਨਹੀਂ ਪਵੇਗਾ।
ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਦੋਂ ਕੋਈ ਮਰੀਜ਼ ਹਸਪਤਾਲ ਦੇ ਵਿੱਚ ਆਉਂਦਾ ਸੀ ਤਾਂ ਉਸ ਨੂੰ ਯੂਜ਼ਰ ਚਾਰਜਿਸ ਦੇ ਤੌਰ ਦੇ ਉੱਪਰ ਛੁੱਟੀ ਦੇ ਸਮੇਂ ਦੇ ਵਿੱਚ ਪੈਸੇ ਦੇਣੇ ਪੈਂਦੇ ਸਨ ਪਰ ਹੁਣ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਇਹ ਨਵੇਕਲੀ ਸ਼ੁਰੂਆਤ ਹੋਈ ਹੈ ਕਿ ਕਿਸੇ ਵੀ ਮਰੀਜ਼ ਤੋਂ ਕੋਈ ਯੂਜ਼ਰ ਖਰਚੇ ਨਹੀਂ ਲਏ ਜਾਣਗੇ ।
ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਐਮਰਜੈਂਸੀ ਦੇ ਵਿੱਚ ਬਿਨਾਂ ਕਾਰਡ ਤੋਂ ਵੀ ਆਉਣਾ ਪੈ ਰਿਹਾ ਹੈ ਤਾਂ ਉਹ ਆਪਣੇ ਨਾਲ ਕੇਵਲ ਆਧਾਰ ਕਾਰਡ ਅਤੇ ਵੋਟਰ ਆਈਡੀ ਲੈ ਕੇ ਹਸਪਤਾਲ ਪਹੁੰਚੇ ਤਾਂ ਉੱਥੇ ਫੌਰੀ ਤੌਰ ਦੇ ਉੱਪਰ ਉਸਦਾ 10 ਲੱਖ ਵਾਲਾ ਸਿਹਤ ਬੀਮਾ ਕਾਰਡ ਬਣਾ ਦਿੱਤਾ ਜਾਵੇਗਾ ਤੇ ਉਸ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਇਲਾਜ ਤੋਂ ਵਾਂਝੇ ਨਹੀਂ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here