ਪੰਜਾਬ ਫਰੀਦਕੋਟ ’ਚ ਗੈਸ ਸਿਲੰਡਰ ਫਟਣ ਨਾਲ ਘਰ ਨੂੰ ਅੱਗ/ ਜਾਨੀ ਨੁਕਸਾਨ ਤੋਂ ਬਚਾਅ, ਸਾਮਾਨ ਸੜ ਕੇ ਸੁਆਹ By admin - February 14, 2026 0 1 Facebook Twitter Pinterest WhatsApp ਫਰੀਦਕੋਟ ਦੇ ਪਿੰਡ ਬੁਰਜ ਮਸਤਾਂ ਵਿੱਚ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਇਕ ਘਰ ਵਿੱਚ ਗੈਸ ਸਲੰਡਰ ਫਟਨ ਨਾਲ ਅੱਗ ਲੱਗ ਗਈ। ਧਮਾਕਾ ਐਨਾ ਜਬਰਦਸਤ ਸੀ ਕਿ ਇਸ ਨਾਲ ਘਰ ਦੀ ਛੱਤ ਡਿੱਗ ਪਈ ਅਤੇ ਕੰਧਾਂ ਵਿਚ ਤਰੇੜਾਂ ਆ ਗਈਆਂ। ਘਟਨਾ ਦੀ ਜਾਣਕਾਰੀ ਮਿਲਣ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੁਸ਼ੱਕਤ ਬਾਅਦ ਅੱਗੇ ਤੇ ਕਾਬੂ ਪਾਇਆ ਪਰ ਤਦ ਤਕ ਪੂਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੁਬਾ ਸਾਢੇ ਸੱਤ ਵਜੇ ਦੇ ਕਰੀਬ ਦੀ ਘਟਨਾ ਜਦੋਂ ਪਤਾ ਲੱਗਾ ਕਿ ਪਿੰਡ ਦੇ ਇਸ ਘਰ ਵਿੱਚ ਅੱਗ ਲੱਗ ਗਈ ਜੋ ਕਿ ਘਰ ਵਿੱਚ ਰੱਖੇ ਹੋਏ ਗੈਂਸ ਸਿਲੰਡਰ ਦੇ ਫਟਨ ਕਰਨ ਲੱਗੀ ਅਤੇ ਇਸ ਦੇ ਚਲਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਬੱਚਤ ਇਹ ਰਹੀ ਕੇ ਮੌਕੇ ਤੋਂ ਘਰ ਵਾਲੇ ਭੱਜ ਕੇ ਬਾਹਰ ਨਿਕਲ ਆਏ ਜਿਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਹਨਾਂ ਦੱਸਿਆ ਕਿ ਪਰਿਵਾਰ ਬੇਹਦ ਗਰੀਬ ਹੈ ਅਤੇ ਉਹਨਾਂ ਨੇ ਆਪਣੇ ਬੱਚੀ ਦੇ ਵਿਆਹ ਲਈ ਕੁਝ ਸਮਾਨ ਜੋੜਿਆ ਹੋਇਆ ਸੀ ਜੋ ਉਹ ਵੀ ਸੜ ਕੇ ਸਵਾਹ ਹੋ ਗਿਆ। ਉਹਨਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ। ਉਧਰ ਮੌਕੇ ਤੇ ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਵੀ ਘਟਨਾ ਵਾਲੀ ਜਗ੍ਹਾ ਤੇ ਪੁੱਜੇ ਜਿਨਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ ਉਨਾਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਗੱਲ ਕਹੀ। ਮੌੱਕੇ ਤੇ ਪੁੱਜੀ ਪੁਲਿਸ ਟੀਮ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।