ਪੰਜਾਬ ਕਪੂਰਥਲਾ ਪੁਲਿਸ ਵੱਲੋਂ ਗਊ ਤਸਕਰੀ ਦਾ ਪਰਦਾਫਾਸ਼/ 4 ਮੁਲਜ਼ਮਾਂ ਨੂੰ 16 ਪਸ਼ੂਆਂ ਸਮੇਤ ਕੀਤਾ ਗ੍ਰਿਫਤਾਰ/ ਪਿੰਡ ਬੀੜ ਸਿੱਖਾਂ ਵਾਲਾ ਗਊਸ਼ਾਲਾ ਪਹੁੰਚਾਏ ਪਸ਼ੂ By admin - February 14, 2026 0 2 Facebook Twitter Pinterest WhatsApp ਕੋਟਕਪੂਰਾ ਪੁਲਿਸ ਨੇ ਗਊ ਤਸਕਰੀ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਗਊ ਰੱਖਿਆ ਦਲ ਦੀ ਸ਼ਿਕਾਇਤ ਤੇ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ 16 ਗਊਆਂ ਨੂੰ ਬਰਾਮਦ ਕਰ ਕੇ ਬੀੜ ਸਿੱਖਾਂ ਵਾਲਾ ਗਊਸ਼ਾਲਾ ਵਿਖੇ ਪਹੁੰਚਆਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਗੁਰਮੇਲ ਸਿੰਘ, ਮੋਹਿਤ ਕੁਮਾਰ, ਮੇਜਰ ਸਿੰਘ ਅਤੇ ਜਗਸੀਰ ਸਿੰਘ ਉਰਫ਼ ਜੱਗੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਥਾਣਾ ਸਦਰ ਦੇ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗਊ ਰੱਖਿਆ ਦਲ ਦੇ ਆਗੂ ਅਤੇ ਬ੍ਰਿਧ ਆਸ਼ਰਮ ਦੇ ਮੁਖੀ ਮਹੰਤ ਗਰੀਬ ਦਾਸ ਨੇ ਜਾਣਕਾਰੀ ਦਿੱਤੀ ਕਿ ਗੁਰਮੇਲ ਸਿੰਘ ਢੈਪਈ ਨੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਇਲਾਕੇ ਵਿੱਚ ਲਾਵਾਰਸ ਘੁੰਮਦੀਆਂ ਗਊਆਂ ਨੂੰ ਇਕੱਠਾ ਕਰਕੇ ਅੱਗੇ ਸਪਲਾਈ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵੇਲੇ ਵੀ ਇਕ ਕੈਂਟਰ ਵਿੱਚ ਗਊ ਵੰਸ਼ ਲਿਜਾਇਆ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਕੈਂਟਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ 16 ਗਊ ਵੰਸ਼ ਸਮੇਤ ਕਾਬੂ ਕਰ ਲਿਆ, ਜਦਕਿ ਇਕ ਦੋਸ਼ੀ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਮਹੰਤ ਗਰੀਬ ਦਾਸ ਨੇ ਦੱਸਿਆ ਕਿ ਮੁਲਜ਼ਮ ਗੁਰਮੇਲ ਸਿੰਘ ਖ਼ਿਲਾਫ਼ ਪਹਿਲਾਂ ਵੀ ਗਊ-ਤਸਕਰੀ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਊ ਤਸਕਰੀ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣ ਅਤੇ ਲਾਵਾਰਸ ਗਊਆਂ ਦੀ ਸੰਭਾਲ ਲਈ ਸਰਕਾਰੀ ਗਉਸ਼ਾਲਾਵਾਂ ਦੀ ਵਧੀਕ ਵਿਵਸਥਾ ਕੀਤੀ ਜਾਵੇ। ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਗਊ ਵੰਸ਼ ਨੂੰ ਕਿੱਥੇ ਸਪਲਾਈ ਕੀਤਾ ਜਾਂਦਾ ਸੀ।