ਪੰਜਾਬ ਪੰਜਾਬ ਸਰਕਾਰ ਦਾ ਵੱਡਾ ਬਜ਼ੁਰਗਾਂ ਲਈ ਵੱਡਾ ਉਪਰਾਲਾ/ ‘ਸਾਡੇ ਬਜ਼ੁਰਗ ਸਾਡਾ ਮਾਨ’ ਅਭਿਆਨ ਦੀ ਸ਼ੁਰੂਆਤ By admin - February 14, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ਦੇ ਅਧੀਨ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ‘ਸਾਡੇ ਬਜ਼ੁਰਗ ਸਾਡਾ ਮਾਨ’ ਅਭਿਆਨ ਦੀ ਸਰਕਾਰੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਰਹੇ। ਉਨ੍ਹਾਂ ਨੇ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਹਾਸਲ ਕੀਤੀ। ਸਮਾਗਮ ਦੌਰਾਨ ਹਸਪਤਾਲ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਵਾਈਆਂ ਵੀ ਬਿਨਾਂ ਕਿਸੇ ਖਰਚ ਦੇ ਦਿੱਤੀਆਂ ਗਈਆਂ। ਖਾਸ ਕਰਕੇ ਸਰਹੱਦੀ ਖੇਤਰ ਦੇ ਬਜ਼ੁਰਗ ਇਸ ਕੈਂਪ ਦਾ ਲਾਹਾ ਲੈਂਦੇ ਨਜ਼ਰ ਆਏ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਇਹ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਲਗਾਏ ਗਏ ਕੈਂਪ ਦੌਰਾਨ ਲਗਭਗ 400 ਬਜ਼ੁਰਗਾਂ ਦਾ ਮੁਫ਼ਤ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੀ ਸਮਾਜਿਕ ਧਰੋਹਰ ਹਨ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਕਰਨਾ ਸਾਡੀ ਸਾਂਝੀ ਜਿੰਮੇਵਾਰੀ ਹੈ। ਇਸ ਤਰ੍ਹਾਂ ਦੇ ਕੈਂਪਾਂ ਨਾਲ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।